ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਇੰਸਟਰੱਕਟਰਾਂ ਦੀਆਂ ਪੋਸਟਾਂ ਦੀ ਭਰਤੀ

146

ਅੰਮ੍ਰਿਤਸਰ, 26 ਜੁਲਾਈ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ ਦੇ ਆਧਾਰ ਤੇ (ਸੈਸ਼ਨ 2021-22 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ।

Italian Trulli

ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ ਦੀ ਵੈੱਬਸਾਈਟ http://www.gndu.ac.in/lifelongptins/default.aspx ਤੇ ਮਿਤੀ 31-08-2021 ਤੱਕ ਆਪਣਾ ਫਾਰਮ ਆਨ-ਲਾਈਨ ਭਰ ਸਕਦੇ ਹਨ। ਇੰਟਰਵਿਊ ਦੀ ਮਿਤੀ, ਸਮਾਂ, ਸਥਾਨ ਅਤੇ ਵਿਦਿਅਕ ਯੋਗਤਾਵਾਂ/ਹਦਾਇਤਾਂ ਆਦਿ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।