ਜੀ.ਐਨ.ਡੀ.ਯੂ. ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਦੀ ਬਿਲਡਿੰਗ ‘ਚ ਹੋਵੇਗਾ ਵਾਧਾ
ਅੰਮ੍ਰਿਤਸਰ, 24 ਸਤੰਬਰ (ਗਗਨ) – ਖਿਡਾਰੀਆਂ ਨੂੰ ਰਾਸ਼ਟਰੀ-ਅੰਤਰਰਾਸ਼ਟਰੀ ਪੱਧਰ ਦਾ ਮੁੱਢਲਾ ਢਾਂਚਾ ਅਤੇ ਲੋੜੀਦੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾ ਹੀ ਵਚਨਬੱਧ ਰਹੀ ਹੈ ਜਿਸ ਸਦਕਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀਆਂ ਮੋਹਰੀਆਂ ਯੂਨੀਵਰਸਿਟੀਆਂ ‘ਚ ਆਪਣਾ ਨਾਂ ਦਰਜ ਕਰਵਾ ਚੁੱਕੀ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੇ ਮਿਆਰ ਨੂੰ ਸਾਹਮਣੇ ਰੱਖ ਕੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਮਹੱਤਵਪੂਰਨ ਫੈਸਲੇ ਲਏ ਜਾਂਦੇ ਹਨ।
ਇਸੇ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋਂ ਇਮਾਰਤਾਂ ਦੇ ਨਿਰਮਾਣ ਹਿਤ ਟੱਕ ਲਗਾ ਕੇ ਕੰਮ ਸ਼ੁਰੂ ਕਰਨ ਦਾ ਰਸਮੀ ਕਾਰਜ ਕੀਤਾ ਗਿਆ। ਯੂਨੀਵਰਸਿਟੀ ਦੇ ਸ਼ੂਟਰ ਖਿਡਾਰੀਆਂ ਲਈ 25 ਮੀਟਰ ਅਤੇ 50 ਮੀਟਰ ਸ਼ੂਟਿੰਗ ਰੇਜ਼ ਬਣਾਉਣ ਵਾਲੀ ਜਗ੍ਹਾ ‘ਤੇ ਡਾਇਰੈਕਟਰ ਸਪੋਰਟਸ ਡਾ. ਸੁਖਦੇਵ ਸਿੰਘ ਨੇ ਟੱਕ ਲਾ ਕੇ ਕੰਮ ਦੀ ਸ਼ੁਰੂਆਤ ਕੀਤੀ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜੀ.ਐਨ.ਡੀ.ਯੂ. ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਦੀ ਬਿਲਡਿੰਗ ਵਿਚ ਵਾਧੇ ਲਈ ਨਿਰਮਾਣ ਕਾਰਜ ਦੀ ਸ਼ੁਰੂਆਤ ਵਿਭਾਗ ਦੇ ਮੁਖੀ ਪ੍ਰੋ. ਸ਼ਿਵੇਤਾ ਸ਼ਿਨੋਏ ਵੱਲੋਂ ਟੱਕ ਲਗਾ ਕੇ ਕੀਤੀ ਗਈ। ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਅਧਿਕਾਰੀ, ਕਰਮਚਾਰੀ ਅਤੇ ਅਧਿਆਪਕ ਹਾਜ਼ਰ ਸਨ।