More

    ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਦਸਵੀਂ, ਬਾਰ੍ਹਵੀਂ ਪਾਸ ਬੇ-ਰੋਜਗਾਰ ਲੜਕੇ-ਲੜਕੀਆਂ ਲਈ ਸਵੈ-ਰੋਜਗਾਰ ਦੇ ਕੋਰਸਾਂ ਵਿਚ ਦਾਖਲੇ ਦੀ ਮਿਤੀ 30 ਸਤੰਬਰ ਤੱਕ ਕੀਤੀ

    ਅੰਮ੍ਰਿਤਸਰ, 28 ਸਤੰਬਰ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਾਰੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਸੈਸ਼ਨ 2021-22 ਤੋਂ ਹੇਠ ਲਿਖਿਤ ਕੋਰਸਾਂ/ਡਿਪਲੋਮਿਆਂ ਦੀਆਂ ਕੁੱਝ ਖਾਲੀ ਸੀਟਾਂ ਵਾਸਤੇ ਦਾਖਲੇ ਦੀ ਆਖਰੀ ਮਿਤੀ ਵਿਚ 30 ਸਤੰਬਰ 2021 ਤਕ ਵਾਧਾ ਕੀਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਡਾ. ਸਰੋਜ ਬਾਲਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਡਰੈੱਸ ਡਿਜ਼ਾਈਨਿੰਗ, ਕੱਟਿੰਗ ਐਂਡ ਟੇਲਰਿੰਗ; ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ ਇੰਨ ਫੈਸ਼ਨ ਐਂਡ ਟੈਕਸਟਾਈਲ ਡਿਜ਼ਾਈਨਿੰਗ; ਡਿਪਲੋਮਾ ਇੰਨ ਕੋਸਮੋਟੋਲੋਜੀ; ਡਿਪਲੋਮਾ ਇੰਨ ਬਿਊਟੀ ਐਂਡ ਵੈਲਨਸ; ਡਿਪਲੋਮਾ ਇੰਨ ਵੈੱਬ ਡਿਜ਼ਾਈਨਿੰਗ ਐਂਡ ਡਿਵੇਲਪਮੈਂਟ; ਡਿਪਲੋਮਾ ਇੰਨ ਗ੍ਰਾਫਿਕਸ ਅਤੇ ਵੈੱਬ ਡਿਜ਼ਾਈਨਿੰਗ; ਡਿਪਲੋਮਾ ਇੰਨ ਕੰਪਿਊਟਰ ਐਪਲੀਕੇਸ਼ਨਜ਼ ਅਤੇ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਵਿਚ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ; ਸਰਟੀਫਿਕੇਟ ਕੋਰਸ ਇੰਨ ਡਰੈਸ ਡਿਜ਼ਾਈਨਿੰਗ; ਸਰਟੀਫਿਕੇਟ ਕੋਰਸ ਇੰਨ ਕੰਪਿਊਟਰ ਬੇਸਿਕ ਕੰਸੈਪਟਸ; ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਆਦਿ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਇਹਨਾਂ ਕੋਰਸਾਂ ਵਿੱਚ ਆਨਲਾਈਨ ਰਜਿਸਟ੍ਰੇਸ਼ਨ ਅਤੇ ਦਾਖਲਾ ਮਿਤੀ 30 ਸਤੰਬਰ 2021 ਤੱਕ ਵਿਭਾਗ ਦੀ ਵੈੱਬਸਾਈਟ ਾਾਾ.ਗਨਦੁ.ੳਚ.ਨਿ/ਲਡਿੲਲੋਨਗ/ਦੲਡਉਲਟ.ੳਸਪਣ ਤੇ ਕਰਵਾ ਸਕਦੇ ਹਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img