ਵਿਦਿਆਰਥੀ ਹੁਣ 7 ਜੁਲਾਈ ਤਕ ਕਰਵਾ ਸਕਣਗੇ ਰਜਿਸਟਰੇਸ਼ਨ
ਅੰਮ੍ਰਿਤਸਰ, 29 ਜੂਨ (ਗਗਨ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮੌਜੂਦਾ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਯੂਨੀਵਰਸਿਟੀ ਵਿਚ ਚਲ ਰਹੇ ਵੱਖ ਵੱਖ ਕੋਰਸਾਂ ਵਿਚ ਦਾਖਲਿਆਂ ਦੀ ਰਜਿਸਟਰੇਸ਼ਨ ਮਿਤੀ ਵਿਚ ਵਾਧਾ ਕੀਤਾ ਗਿਆ ਹੈ। ਸ਼ਡਿਊਲ ਅਨੁਸਾਰ ਰਜਿਸਟਰੇਸ਼ਨ ਦੀ ਮਿਤੀ 30 ਜੂਨ ਤੋਂ ਵਧਾ ਕੇ ਹੁਣ 7 ਜੁਲਾਈ 2021 ਤਕ ਕਰ ਦਿੱਤੀ ਗਈ ਹੈ। ਡੀਨ ਅਕਾਦਮਿਕ ਮਾਮਲੇ, ਪ੍ਰੋ. ਹਰਦੀਪ ਸਿੰਘ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਵੱਲੋਂ ਮੌਜੂਦਾ ਹਲਾਤਾਂ ਤੇ ਵਿਦਿਆਰਥੀਆਂ ਦੇ ਹਿਤ ਨੂੰ ਧਿਆਨ ਵਿਚ ਰੱਖਦਿਆਂ ਲਿਆ ਗਿਆ ਹੈ ਹੁਣ ਵੱਖ ਵੱਖ ਕੋਰਸਾਂ ਵਿਚ ਦਾਖਲਾ ਲੈਣ ਲਈ ਰਜਿਸਟਰੇਸ਼ਨ 7 ਜੁਲਾਈ ਤਕ ਕਰਵਾਈ ਜਾ ਸਕਦੀ ਹੈ।