ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਮੁਖੀ ਦਾ ਹੋਇਆ ਦੇਹਾਂਤ

27

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਅਤੇ ਉੱਘੇ ਲੋਕਧਾਰਾ ਸ਼ਾਸਤਰੀ ਡਾ. ਦਰਿਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਡਾ. ਦਰਿਆ ਦਾ ਜਨਮ 1 ਅਗਸਤ 1971 ਨੂੰ ਪੰਜਾਬੀ ਲੋਕਧਾਰਾ ਦੇ ਪ੍ਰਤੀਬੱਧ ਖੋਜੀ ਸ਼ਿੰਗਾਰਾ ਆਜੜੀ ਦੇ ਘਰ ਹੋਇਆ ਸੀ। ਉਨ੍ਹਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐੱਚਡੀ ਕਰਨ ਉਪਰੰਤ ਅਧਿਆਪਨ ਦੇ ਖੇਤਰ ਵਿਚ ਪ੍ਰਵੇਸ਼ ਕੀਤਾ। ਉਹਨਾਂ ਦੀ ਪੁਸਤਕ ‘ਸਾਂਸੀ ਕਬੀਲੇ ਦਾ ਸਭਿਆਚਾਰ’ ਨੂੰ ਭਾਸ਼ਾ ਵਿਭਾਗ ਪੰਜਾਬ ਦਾ ਪੁਰਸਕਾਰ ਪ੍ਰਾਪਤ ਹੋਇਆ।

Italian Trulli