More

    ਗੁਰੂ ਸਾਹਿਬਾਨ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਲੇਖ ਮੁਕਾਬਲਿਆ਼ਂ ਚ ਵੱਡੀ ਗਿਣਤੀ ਵਿਦਿਆਰਥੀ ਲਿਆ ਹਿਸਾ

    ਅੰਮ੍ਰਿਤਸਰ, 5 ਜੂਨ (ਰਛਪਾਲ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਮਨਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਚਲ ਰਹੀ ਸਕੂਲ ਪੱਧਰੀ ਲੇਖ ਮੁਕਾਬਲਿਆਂ ਦੀ ਲੜੀ ਤਹਿਤ ਵੱਖ ਵੱਖ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਆਨਲਾਈਨ ਲੇਖ ਰਚਨਾ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕਰਦਿਆਂ ਗੁਰੂ ਸਾਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ।

    ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਅੰਮ੍ਰਿਤਸਰ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫ਼ਸਰ ਵਿੱਦਿਅਕ ਮੁਕਾਬਲਿਆਂ ਨੇ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਵਿਖੇ ਹੋਏ ਮੁਕਾਬਲਿਆਂ ਵਿੱਚ ਕ੍ਰਮਵਾਰ ਤੀਤਸ ਦੇਬਨਾਥ ਅਤੇ ਵੰਦਨਾ ਨੇ ਪਹਿਲਾ ਸਥਾਨ ਹਾਸਲ ਕਰਦਿਆਂ 11 ਜੂਨ ਤੋਂ ਸ਼ੁਰੂ ਹੋ ਰਹੇ ਬਲਾਕ ਪੱਧਰੀ ਮੁਕਾਬਲਿਆਂ ਵਿਚ ਆਪਣਾ ਨਾਮ ਦਰਜ ਕਰਵਾਇਆ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮਨਦੀਪ ਕੌਰ ਮਾਲਰੋਡ ਪ੍ਰਿੰਸੀਪਲ ਮੋਨਿਕਾ ਮੈਨੀ ਝੀਤਾ ਕਲਾਂ ਪ੍ਰਿੰਸੀਪਲ ਜੁਗਿੰਦਰ ਕੌਰ ਸ਼ਿੰਗਾਰੀ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਮੈਡਮ ਮਨਦੀਪ ਕੌਰ ਬੱਲ ਮੈਡਮ ਪ੍ਰਤਿਭਾ ਮਿਸ਼ਰਾ ਨਵਦੀਪ ਕੌਰ ਅਮਨਦੀਪ ਕੌਰ , ਪਰਮ ਆਫਤਾਬ ਸਿੰਘ, ਲੈਕਚਰਾਰ ਰਾਕੇਸ਼ ਗੁਲਾਟੀ ਵੱਲੋਂ ਵਧਾਈ ਸੰਦੇਸ਼ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img