More

    ਗੁ: ਸਿੰਘ ਸਭਾ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਸਨਮਾਨਿਤ

    ਸ੍ਰੀ ਅੰਮ੍ਰਿਤਸਰ ਸਾਹਿਬ, 27 ਨਵੰਬਰ (ਜਤਿੰਦਰ ਸਿੰਘ ਬੇਦੀ) – ਹਲਕਾ ਜਲਾਲਾਬਾਦ ਦੇ ਵਿਧਾਇਕ ਸ. ਜਗਦੀਪ ਸਿੰਘ ਗੋਲਡੀ ਦੀ ਅਗਵਾਈ ਹੇਠ ਬਾਰਡੋਲੀ ਗੁਜਰਾਤ ਵਿੱਖੇ ਪਾਰਟੀ ਦੇ ਹੱਕ ‘ਚ ਦਿਨ-ਰਾਤ ਚੋਣ ਪ੍ਰਚਾਰ ਕੀਤਾ ਗਿਆ ਅਤੇ ਸਥਾਨਕ ਇਲਾਕਾ ਨਿਵਾਸੀਆਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਵੋਟਾਂ ਦੇ ਫਰਕ ਨਾਲ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਚੋਣ ਫੇਰੀ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਵਿਧਾਇਕ ਸ. ਜਗਦੀਪ ਸਿੰਘ ਗੋਲਡੀ, ਗੁਰਦੁਅਰਾ ਸਿੰਘ ਸਭਾ ਦੇ ਪ੍ਰਧਾਨ ਸ. ਗੁਰਮੁੱਖ ਸਿੰਘ ਧੁੰਨਾ ਅਤੇ ਆਮ ਆਦਮੀ ਪਾਰਟੀ ਦੇ ਨੋਜ਼ਵਾਨ ਆਗੂ ਸਤਨਾਮ ਸਿੰਘ ਬੀਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਗੋਲਡੀ ਅਤੇ ਨੋਜ਼ਵਾਨ ਆਗੂ ਸ. ਸਤਨਾਮ ਸਿੰਘ ਬੀਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜਿੱਥੇ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ, ਉੱਥੇ ਸੂਬਾ ਸਰਕਾਰ ਆਮ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਮੁੱਖ ਟੀਚਾ ਆਮ ਲੋਕਾਂ ਲਈ ਹਰ ਤਰ੍ਹਾਂ ਦੀਆਂ ਸੁੱਖ-ਸਹੂਲਤਾਂ ਮਹੁਈਆਂ ਕਰਵਾਉਣਾ ਹੈ। ਉਨ੍ਹਾਂ ਪਿਛਲੀਆਂ ਰਿਵਾਇਤੀ ਪਾਰਟੀਆਂ ਦੀ ਗੱਲ ਕਰਦਿਆਂ ਕਿਹਾ ਕਿ ਇੰਨ੍ਹਾਂ ਪਾਰਟੀਆਂ ਨੇ ਸੂਬੇ ਦੇ ਲੋਕਾਂ ਨੂੰ ਹਮੇਸ਼ਾ ਵੋਟ ਬੈਂਕ ਵਜੋਂ ਵਰਤਿਆਂ ਹੈ, ਜਦਕਿ ਇਸ ਦੇ ਉਲਟ ਮਾਨ ਸਰਕਾਰ ਆਪਣੇ ਹਰੇਕ ਵਾਅਦੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਸੂਝਵਾਨ ਲੋਕਾਂ ਨੇ ਇੰਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਮੂੰਹ ਨਾ ਲਾ ਕੇ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਾਈ ਹੈ, ਠੀਕ ਇਸੇ ਤਰ੍ਹਾਂ ਹੀ ਗੁਜਰਾਤ ਦੇ ਸੂਝਵਾਨ ਲੋਕ ਵੀ ਇੰਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਮੂੰਹ ਨਾ ਲਾ ਕੇ ਗੁਜਰਾਤ ‘ਚ ਵੀ ‘ਆਪ’ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ। ਇਸ ਮੌਕੇ ਬੱਬਲੂ ਬਾਈ, ਅਸੀਸ਼ ਕੰਬੋਅ, ਲੱਖਾ ਬਾਈ ਆਦਿ ਵਲੰਟੀਅਰ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img