ਗੈਂਗਸਟਰ ਪ੍ਰੀਤ ਸੇਖੋਂ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਤਿੰਨ ਘੰਟੇ ਚਲਾਉਣਾ ਪਿਆ ਆਪਰੇਸ਼ਨ

537

ਅਜਨਾਲਾ,27 ਜੁਲਾਈ (ਬੁਲੰਦ ਆਵਾਜ ਬਿਊਰੋ) – ਪੰਜਾਬ ਪੁਲਿਸ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ -ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਪਿੰਡ ਚਮਿਆਰੀ ‘ਚੋਂ ਨਾਮੀ ਗੈਂਗਸਟਰ ਪ੍ਰੀਤ ਸੇਖੋਂ ਤੇ ਉਸ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੂੰ ਇਹ ਸੂਚਨਾ ਮਿਲਣ ‘ਤੇ ਕਿ ਪਿੰਡ ਚਮਿਆਰੀ ਵਿਚ ਨਾਮੀ ਗੈਂਗਸਟਰ ਪ੍ਰੀਤ ਸੇਖੋ ਆ ਕੇ ਲੁਕਿਆ ਹੋਇਆ ਹੈ, ਪੁਲਿਸ ਨੇ ਵੱਡੀ ਗਿਣਤੀ ‘ਚ ਪਿੰਡ ਨੂੰ ਘੇਰਾ ਪਾ ਲਿਆ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਾਮੀ ਗੈਂਗਸਟਰ ਪ੍ਰੀਤ ਸੇਖੋ ਤੇ ਉਸ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ, ਇਹ ਅਪਰੇਸ਼ਨ ਕਰੀਬ ਦੋ ਘੰਟੇ ਚੱਲਿਆ। ਅਜਨਾਲਾ ਦੇ ਡੀਐੱਸਪੀ ਵਿਪਨ ਕੁਮਾਰ ਨੇ ਪ੍ਰੀਤ ਸੇਖੋਂ ਨੂੰ ਤਿੰਨ ਸਾਥੀਆਂ ਤੇ ਅਸਲੇ ਸਮੇਤ ਗ੍ਰਿਫ਼ਤਾਰ ਹੋਣ ਦੀ ਪੁਸ਼ਟੀ ਕੀਤੀ ਹੈ। ਮੌਕੇ ਉਤੇ ਪੁਲਿਸ ਦੇ ਉੱਚ ਅਧਿਕਾਰੀ ਵੀ ਵੱਡੀ ਗਿਣਤੀ ਵਿਚ ਮੌਜੂਦ ਹਨ।

Italian Trulli