ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤ

42

ਪਾਤੜਾਂ, 20 ਜੁਲਾਈ (ਬੁਲੰਦ ਆਵਾਜ ਬਿਊਰੋ) – ਪਿੰਡ ਮਤੋਲੀ ਵਿਖੇ ਬੀਤੀ ਰਾਤ ਭਾਰੀ ਬਰਸਾਤ ਮਗਰੋਂ ਮਕਾਨ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇਕ ਮੈਂਬਰ ਗੰਭੀਰਜ਼ਖ਼ਮੀ ਹੈ। ਉਸ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਹਸਪਤਾਲ ਵਿਚ ਪਹੁੰਚਾਇਆ ਹੈ। ਮਕਾਨ ਡਿੱਗਣ ਕਾਰਨ ਪਰਿਵਾਰ ਦਾ ਮੁਖੀ ਮੁਖ਼ਤਿਆਰ ਸਿੰਘ (40) ਉਸ ਦਾ ਲੜਕਾ ਵੰਸ਼ਦੀਪ ਸਿੰਘ (14) ਤੇ ਲੜਕੀਆਂ ਸਿਮਰਨਜੀਤ ਕੌਰ (13) ਤੇ ਕਮਲਦੀਪ ਕੌਰ (10) ਦੀ ਮਲਬੇ ਹੇਠ ਦੱਬਣ ਕਰਕੇ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਸੁਰਿੰਦਰ ਕੌਰ ਨੂੰ ਪਿੰਡ ਵਾਸੀਆਂ ਨੇ ਮਲਬੇ ਹੇਠੋਂ ਕੱਢ ਕੇ ਇਲਾਜ ਲਈ ਖਨੌਰੀ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ।

Italian Trulli