Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਚਚੇਰੇ ਸਰਪੰਚ ਭਰਾਵਾਂ ਦਰਮਿਆਨ ਹੋਏ ਤਕਰਾਰ ਦੌਰਾਨ ਦੋਹਾਂ ਦੀ ਗਈ ਜਾਨ

ਡੇਰਾ ਬਾਬਾ ਨਾਨਕ ਦੇ ਪਿੰਡ ਮਾਛੀਲਾ ਦੇ ਸ਼ਮਸ਼ਾਨਘਾਟ ਦੇ ਨਿਰਮਾਣ ਕਾਰਜ ਨੂੰ ਲੈ ਕੇ ਦੋ ਭਰਾਵਾਂ ਵਿਚ ਝਗੜਾ ਹੋ ਗਿਆ, ਜੋ ਇੰਨਾ ਵੱਧ ਗਿਆ ਕਿ ਦੋਹਾਂ ਨੇ ਇੱਕ-ਦੂਜੇ ਦੀ ਜਾਨ ਲੈ ਲਈ। ਇਕ ਭਰਾ ਮੌਜੂਦਾ ਸਰਪੰਚ ਸੀ, ਜਦਕਿ ਦੂਸਰਾ ਸਾਬਕਾ ਸਰਪੰਚ ਸੀ। ਝਗੜੇ ਦੌਰਾਨ ਦੋਹਾਂ ਨੇ ਇੱਕ ਦੂਜੇ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਵਿੱਚ ਦੋਵੇਂ ਚਚੇਰੇ ਭਰਾ ਮਾਰੇ ਗਏ, ਜਦਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਗੋਲੀਬਾਰੀ ਵਿਚ ਇਕ ਗੰਭੀਰ ਨੌਜਵਾਨ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੇਰਾ ਬਾਬਾ ਨਾਨਕ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਗਿਆ।ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਮੌਜੂਦਾ ਸਰਪੰਚ ਮਨਜੀਤ ਸਿੰਘ ਵੱਲੋਂ ਪਿੰਡ ਮਛਰਲਾ ਵਿਖੇ ਸ਼ਮਸ਼ਾਨਘਾਟ ਵਿਖੇ ਉਸਾਰੀ ਦਾ ਕੰਮ ਕਰਵਾਇਆ ਜਾ ਰਿਹਾ ਸੀ। ਵੀਰਵਾਰ ਸਵੇਰੇ ਉਸ ਦੀ ਚਚੇਰੇ ਭਰਾ ਸਾਬਕਾ ਸਰਪੰਚ ਹਰਦੇਵ ਸਿੰਘ ਦੇ ਨਾਲ ਸ਼ਮਸ਼ਾਨਘਾਟ ਵਿੱਚ ਕਈ ਘੰਟੇ ਬਿਤਾਉਣ ਨੂੰ ਲੈ ਕੇ ਤਕਰਾਰ ਹੋ ਗਈ। ਮਾਮੂਲੀ ਤਕਰਾਰ ਨੇ ਇਸ ਦੌਰਾਨ ਖੂਨੀ ਰੂਪ ਧਾਰ ਲਿਆ।

ਦੋਵਾਂ ਪਾਸਿਓਂ ਫਾਇਰਿੰਗ ਸ਼ੁਰੂ ਹੋ ਗਈ। ਇਸ ਕਾਰਨ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਸਾਬਕਾ ਸਰਪੰਚ ਹਰਦਿਆਲ ਸਿੰਘ ਅਤੇ ਉਸ ਦੇ ਬੇਟੇ ਸਾਬੀ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀਆਂ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੋਂ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ। ਸਾਬਕਾ ਸਰਪੰਚ ਹਰਦਿਆਲ ਸਿੰਘ ਦੀ ਵੀ ਅੰਮ੍ਰਿਤਸਰ ਵਿਚ ਮੌਤ ਹੋ ਗਈ।ਹਰਦਿਆਲ ਸਿੰਘ ਦੇ ਬੇਟੇ ਸਾਬੀ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਦੂਜੇ ਪਾਸੇ ਡੇਰਾ ਬਾਬਾ ਨਾਨਕ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੌਜੂਦਾ ਸਰਪੰਚ ਮਨਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਸਾਬਕਾ ਸਰਪੰਚ ਹਰਦਿਆਲ ਸਿੰਘ ਦੀ ਲਾਸ਼ ਵੀ ਗੁਰਦਾਸਪੁਰ ਲਿਆਂਦੀ ਗਈ ਹੈ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੀ ਪੜਤਾਲ ਕੀਤੀ ਜਾ ਰਹੀ ਹੈ।

bulandhadmin

Read Previous

ਨਗਰ ਨਿਗਮ ਦੀ ਜਿਮਨੀ ਚੋਣ ਲੜਨ ਦੇ ਚਾਹਵਾਨ ਨੌਜਵਾਨ ਦੀ ਗੋਲੀਆਂ ਮਾਰਕੇ ਕਿੀਤੀ ਹੱਤਿਆ

Read Next

ਸੇਵਾਮੁਕਤ ਕਰਮਚਾਰੀਆ ਦੇ ਖਜਾਨਾ ਦਫਤਰਾਂ ਵਿੱਚ ਪਏ ਬਕਾਇਆ ਬਿੱਲ ਪਾਸ ਨਾ ਕੀਤੇ ਜਾਣ ਕਾਰਨ ਪੈਨਸ਼ਨਰਾਂ ਨੂੰ ਕਰਨਾ ਪੈ ਰਿਹੈ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ -ਪਨੂੰ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!