More

    ਚਾਅ ਨਾਲ ਦੇਖਿਆ ਗਿਆ ਦੂਰ ਦਰਸ਼ਨ ਦਾ ਪ੍ਰੋਗਰਾਮ ‘ਨਵੀਂਆਂ ਪੈੜਾਂ’ – ਸਿੱਖਿਆ ਅਧਿਕਾਰੀਆਂ ਤੋਂ ਲੈ ਕੇ ਬੱਚਿਆਂ ਦੇ ਮਾਪਿਆਂ ਨੇ ਵੇਖਿਆ ਵਿਸ਼ੇਸ਼ ਪ੍ਰਸਾਰਣ

    ਅੰਮ੍ਰਿਤਸਰ , 22 ਮਈ (ਰਛਪਾਲ ਸਿੰਘ)  – ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ ਏ ਐਸ ਦੀ ਅਗਵਾਈ ਫੇਰ ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਅਤੇ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਨ੍ਹਾਂ ਤਬਦੀਲੀਆਂ ਦਾ ਸੁਨੇਹਾ ਸਮਾਜ ਤਕ ਪਹੁੰਚਾਉਣ ਲਈ ਲਗਾਤਾਰ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
    ਇਨ੍ਹਾਂ ਉਪਰਾਲਿਆਂ ਨੂੰ ਨਵੀਂਆਂ ਉਚਾਈਆਂ ਤੇ ਲਿਜਾਣ ਲਈ ਸਿੱਖਿਆ ਵਿਭਾਗ ਪੰਜਾਬ ਵੱਲੋਂ ਹਰ ਸ਼ਨੀਵਾਰ ਤੇ ਐਤਵਾਰ ਨੂੰ ਸਰਕਾਰੀ ਸਕੂਲਾਂ ਵਿੱਚ ਪਿਛਲੇ ਕੁਝ ਸਮੇਂ ਵਿਚ ਆਏ ਕ੍ਰਾਂਤੀਕਾਰੀ ਬਦਲਾਅ ਨੂੰ ਦਰਸਾਉਂਦਾ ਪ੍ਰੋਗਰਾਮ ਨਵੀਂਆਂ ਪੈੜਾਂ ਦੂਰਦਰਸ਼ਨ ਦੇ ਖੇਤਰੀ ਚੈਨਲ ਡੀਡੀ ਪੰਜਾਬੀ ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ ।

    ਇਸ ਸਬੰਧੀ ਦਾਖਲਾ ਮੁਹਿੰਮ ਪੰਜਾਬ ਦੀ ਕੁਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆਅਫ਼ਸਰ ਸੈਕੰਡਰੀ ਅੰਮ੍ਰਿਤਸਰ ਅਤੇ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੇ ਬਿਹਤਰੀਨ ਉਪਰਾਲੇ ਤਹਿਤ ਇਸ ਵਾਰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਰਕਾਰੀ ਸਕੂਲਾਂ ਵਿਚ ਹੋਏ ਕ੍ਰਾਂਤੀਕਾਰੀ ਪਰਿਵਰਤਨ, ਪ੍ਰਾਪਤੀਆਂ ਅਤੇ ਢਾਂਚੇ ਦੀ ਤਬਦੀਲੀ ਦਾ ਸੁਨੇਹਾ ਦਿੰਦਾ ਪ੍ਰੋਗਰਾਮ ਅੱਜ ਦੂਰਦਰਸ਼ਨ ਦੇ ਖੇਤਰੀ ਚੈਨਲ ਡੀਡੀ ਪੰਜਾਬੀ ਤੇ ਪ੍ਰਸਾਰਿਤ ਕੀਤਾ ਗਿਆ ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰਾਮਤੀਰਥ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਚ ਝੰਜੋਟੀ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੋਲਾਨੰਗਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਆਮਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਬਦਾਲ ਸਕੂਲਾਂ ਦੇ ਸੋਹਣੇ ਸਕੂਲ ਗੇਟ, ਸ਼ਾਨਦਾਰ ਬਿਲਡਿੰਗਾਂ, ਸਮਾਰਟ ਕਲਾਸਰੂਮ, ਸਮਾਰਟ ਖੇਡ ਮੈਦਾਨ, ਸਕੂਲਾਂ ਚ ਵੱਖ ਵੱਖ ਵਿਸ਼ਿਆਂ ਦੇ ਵਿਦਿਅਕ ਪਾਰਕ ਅਤੇ ਛੋਟੇ ਬੱਚਿਆਂ ਲਈ ਸ਼ਿੰਗਾਰੇ ਪ੍ਰੀ ਪ੍ਰਾਇਮਰੀ ਜਮਾਤਾਂ ਸੁੰਦਰ ਤੇ ਰੰਗਦਾਰ ਫ਼ਰਨੀਚਰ, ਪ੍ਰੋਜੈਕਟਰ , ਐਲਸੀਡੀ, ਕਿਚਨ ਸ਼ੈੱਡ ਸਮੇਤ ਸਕੂਲਾਂ ਅੰਦਰ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟ ਅਤੇ ਅੰਗਰੇਜ਼ੀ ਮਾਧਿਅਮ ਵਿੱਚ ਦਿੱਤੀ ਜਾ ਰਹੀ ਸਿੱਖਿਆ ਨੂੰ ਲੋਕਾਂ ਦੇ ਰੂਬਰੂ ਕੀਤਾ ਗਿਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img