More

  ਚਾਰ ਮੰਤਰੀਆਂ ਤੇ ਦਰਜਨਾਂ ਵਧਾਇਕਾਂ ਨਾਲ ਨਵਜੋਤ ਸਿੱਧੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਕ

  ਅੰਮ੍ਰਿਤਸਰ, 21 ਜੁਲਾਈ (ਗਗਨ) – ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਲੰਬੀ ਲੜਾਈ ਤੋਂ ਬਾਅਦ ਅੰਮ੍ਰਿਤਸਰ ਵਿੱਚ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ। ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਵਿਧਾਇਕਾਂ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਦਰਸ਼ਨ ਕਰਕੇ ਨਤਮਸਤਕ ਹੋਏ। ਗੁਰੂਘਰ ਦਾ ਅਸ਼ੀਰਵਾਦ ਲੈ ਕੇ ਆਪਣੀ ਪਾਰੀ ਦੀ ਸ਼ੁਰੂਆਤ ਕੀਤੀ। ਨਵਜੋਤ ਸਿੰਘ ਸਿੱਧੂ ਦੇ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਵਿਧਾਇਕਾਂ ਦੇ ਨਾਲ ਨਾਲ ਚਾਰ ਮੰਤਰੀ ਵੀ ਸ਼ਾਮਿਲ ਹਨ ਜਿਨ੍ਹਾਂ ਵਿਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਸ਼ਾਮਿਲ ਹਨ।

  ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੋਂ ਪਹਿਲਾਂ ਸਾਰੇ ਆਗੂ ਸਿੱਧੂ ਦੀ ਕੋਠੀ ਵਿਖੇ ਇਕੱਠੇ ਹੋਏ ਅਤੇ ਏ.ਸੀ. ਬੱਸ ਵਿਚ ਇਥੋਂ ਦਰਬਾਰ ਸਾਹਿਬ ਲਈ ਰਵਾਨਾ ਹੋਏ।ਹਲਕਾ ਦੱਖਣੀ ਅੰਮ੍ਰਿਤਸਰ ਦੇ ਵਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਜੋਗਿੰਦਰ ਮਾਨ, ਪਰਗਟ ਸਿੰਘ, ਅੰਗਦ ਸੈਣੀ, ਤਰਸੇਮ ਡੀਸੀ, ਗੁਰਜੀਤ ਨਾਗਰਾ, ਜੋਗਿੰਦਰ ਮਾਨ, ਪ੍ਰਗਟ ਸਿੰਘ, ਘੁਬਾਇਆ, ਅੰਗਦ ਸੈਣੀ, ਤਰਸੇਮ ਡੀਸੀ, ਗੁਰਜੀਤ ਨਾਗਰਾ, ਬਾਵਾ ਹੈਨਰੀ ਵਰਗੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਹਨ।

  ਇਸ ਦੌਰਾਨ ਵੀ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ। ਇਸ ਮੌਕੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋਏ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img