ਚੰਡ੍ਹੀਗੜ੍ਹ 14 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੀ ਮੌਜੂਦਾ ਸਰਕਾਰ ਦਾ ਕਾਰਜਕਾਲ 27 ਮਾਰਚ 2022 ਨੂੰ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ਦੇ 4 ਹੋਰਨਾਂ ਸੂਬਿਆਂ ਵਿਚ ਵੀ ਵਿਧਾਨ ਸਭਾਵਾਂ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ। ਇਸ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ ਇਨ੍ਹਾਂ ਸੂਬਿਆਂ ਦੇ ਸਰਕਾਰੀ ਤੰਤਰ ਵਿਚ ਦਖਲਅੰਦਾਜ਼ੀ ਦੇਣੀ ਸ਼ੁਰੂ ਕਰ ਦਿੱਤੀ ਹੈ। ਚੋਣ ਕਮਿਸ਼ਨ ਨੇ ਪੰਜਾਬ ਸਣੇ ਗੋਆ,ਉਤਰਾਖੰਡ, ਯੂਪੀ ਤੇ ਮਣੀਪੁਰ ਸ਼ਾਮਲ ਹਨ, ਨੂੰ ਹਦਾਇਤ ਦਿੱਤੀ ਹੈ ਕਿ 31 ਦਸੰਬਰ ਤਕ ਸੂਬੇ ਵਿਚ ਅਜਿਹੇ ਅਧਿਕਾਰੀਆਂ ਦੀਆਂ ਬਦਲੀਆਂ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਜਾਂ ਅਜਿਹੇ ਜ਼ਿਲ੍ਹੇ ਤੋਂ ਬਾਹਰ ਕੀਤੀਆਂ ਜਾਣ ਜਿਥੇ ਸਿੱਧੇ ਜਾਂ ਅਸਿੱਧੇ ਤੌਰ ’ਤੇ ਪਿਛਲੇ ਤਿੰਨ ਸਾਲ ਜਾਂ ਉਸ ਤੋਂ ਵੱਧ ਵਕਫ਼ੇ ਲਈ ਸੇਵਾਵਾਂ ਦਿੱਤੀਆਂ ਹਨ।