More

  ਚੰਡੀਗੜ੍ਹ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ

  ਚੰਡ੍ਹੀਗੜ੍ਹ, 2 ਅਪ੍ਰੈਲ (ਬੁਲੰਦ ਆਵਾਜ ਬਿਊਰੋ) – ਇਥੋਂ ਦੇ ਅਪਰੇਸ਼ਨ ਸੈਲ ਦੀ ਟੀਮ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਇਕ ਮੈਂਬਰ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐੱਸਪੀ ਜਸਬੀਰ ਸਿੰਘ ਦੀ ਅਗਵਾਈ ਹੇਠ ਟੀਮ ਨੇ ਗੈਂਗ ਮੈਂਬਰ ਕੋਲੋਂ ਪੰਜ ਜ਼ਿੰਦਾ ਕਾਰਤੂਸਾਂ ਸਣੇ ਨਾਜਾਇਜ਼ ਪਿਸਤੌਲ ਵੀ ਬਰਾਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ (30) ਵਾਸੀ ਪਿੰਡ ਨੰਡਿਆਲੀ ਜ਼ਿਲ੍ਹਾ ਮੁਹਾਲੀ ਵਜੋਂ ਹੋਈ ਹੈ। ਪੁਲੀਸ ਅਨੁਸਾਰ ਲੰਘੀ 30 ਮਾਰਚ ਨੂੰ ਦੀਪਕ ਉਰਫ ਦੀਪੂ ਬਨੂੜ ਨੂੰ ਮਾਡਲ ਜੇਲ੍ਹ ਬੁੜੈਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ ਅਤੇ ਉਸ ਤੋਂ ਬਾਅਦ ਪੁਲੀਸ ਰਿਮਾਂਡ ਦੌਰਾਨ ਦੂਜੇ ਮੁਲਜ਼ਮ ਦੀ ਨਿਸ਼ਾਨਦੇਹੀ ਹੋਈ। ਇਸ ਤੋਂ ਬਾਅਦ ਇੰਸਪੈਕਟਰ ਅਮਨਜੋਤ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਮੁਹਾਲੀ ਨੇੜਲੇ ਪਿੰਡ ’ਚ ਛਾਪਾ ਮਾਰ ਕੇ ਸਿਮਰਨਜੀਤ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮ ਬਾਰ੍ਹਵੀਂ ਪਾਸ ਤੇ ਬੇਰੁਜ਼ਗਾਰ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img