21 C
Amritsar
Friday, March 31, 2023

ਜਗਮੇਲ ਦੇ ਪਰਿਵਾਰ ਨੇ ਠੁਕਰਾਈ ਸਰਕਾਰ ਦੀ ਪੇਸ਼ਕਸ਼, ਸੰਘਰਸ਼ ਜਾਰੀ ਰੱਖਣ ਦਾ ਐਲਾਨ

Must read

ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ ‘ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਹਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਹੈ।

youth-dead-in-sangrur

ਚੰਡੀਗੜ੍ਹ: ਜ਼ਿਲ੍ਹਾ ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਜਗਮੇਲ ਸਿੰਘ ਉਰਫ਼ ਜੱਗੂ ਦੀ ਮੌਤ ਮਗਰੋਂ ਰੋਸ ਪ੍ਰਦਰਸ਼ਨ ਜਾਰੀ ਹੈ। ਪਰਿਵਾਰਕ ਮੈਂਬਰ 50 ਲੱਖ ਰੁਪਏ ਮੁਆਵਜ਼ੇ ਤੇ ਸਰਕਾਰੀ ਨੌਕਰੀ ਲਈ ਅੜੇ ਹੋਏ ਹਨ। ਕਿਸਾਨ ਤੇ ਸਮਾਜਿਕ ਜਥੇਬੰਦੀਆਂ ਲੰਘੀ ਰਾਤ ਵੀ ਧਰਨੇ ‘ਤੇ ਬੈਠੀਆਂ ਰਹੀਆਂ। ਪਰਿਵਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਮੰਗਾਂ ਮੰਨੇ ਜਾਣ ਤੋਂ ਬਾਅਦ ਹੀ ਮ੍ਰਿਤਕ ਜਹਮੇਲ ਦੀ ਲਾਸ਼ ਦਾ ਸਸਕਾਰ ਕਰਨਗੇ। ਇਸ ਲਈ ਲਾਸ਼ ਅਜੇ ਵੀ ਪੀਜੀਆਈ ਵਿੱਚ ਹੀ ਪਈ ਹੈ।

ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ ਰਾਜੀ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਤੇ ਡੀਜੀਪੀ ਨੂੰ ਹੁਕਮ ਜਾਰੀ ਕਰਦਿਆਂ ਇਸ ਘਟਨਾ ਦੀ ਸਮਾਂਬੱਧ ਜਾਂਚ ਤੇ ਮਿਸਾਲੀ ਸਜ਼ਾਵਾਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਦੋਸ਼ੀਆਂ ਨੂੰ ਤਿੰਨ ਮਹੀਨੇ ਦੇ ਅੰਦਰ-ਅੰਦਰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇ।

ਸਰਕਾਰੀ ਭਰੋਸੇ ਦੇ ਬਾਵਜੂਦ ਪਰਿਵਾਰ ਨੇ ਜਗਮੇਲ ਦਾ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜਦੋਂ ਤੱਕ 50 ਲੱਖ ਰੁਪਏ ਮੁਆਵਜ਼ੇ ਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਪੂਰੀ ਨਹੀਂ ਹੁੰਦੀ ਹੈ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ ਤੇ ਲਾਸ਼ ਮੌਰਚਰੀ ਵਿੱਚ ਹੀ ਪਈ ਰਹਿਣ ਦਿੱਤੀ ਜਾਵੇਗੀ।

ਐਤਵਾਰ ਨੂੰ ਪੀਜੀਆਈ ’ਚ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਤੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਮਿਲਣ ਲਈ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਲਹਿਰਾਗਾਗਾ ਦੇ ਐਸਡੀਐਮ ਪਹੁੰਚੇ। ਉਨ੍ਹਾਂ ਨੇ ਮੌਕੇ ’ਤੇ ਪਰਿਵਾਰ ਨੂੰ ਸਵਾ ਅੱਠ ਲੱਖ ਰੁਪਏ ਤੇ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਪਰ ਪਰਿਵਾਰ ਨੇ ਇਸ ਨੂੰ ਠੁਕਰਾ ਦਿੱਤਾ। ਅੱਜ ਸਰਕਾਰ ਨਵੇਂ ਸਿਰਿਓਂ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਅੱਜ ਮਾਮਲਾ ਸੁਲਝਾ ਲਿਆ ਜਾਏਗਾ।

- Advertisement -spot_img

More articles

- Advertisement -spot_img

Latest article