ਜਥੇਦਾਰ ਅਕਾਲ ਤਖਤ ਵੱਲੋਂ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੀ ਕੀਤੀ ਗਈ ਨਿੰਦਾ
ਤਲਵੰਡੀ ਸਾਬੋ, 8 ਜੁਲਾਈ (ਰਛਪਾਲ ਸਿੰਘ) – ਕੇਂਦਰ ਵੱਲੋਂ ਪਾਸ ਕੀਤੇ ਯੂ ਏ ਪੀ ਏ ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਦਾ ਵੀ ਦੋਗਲਾ ਚਿਹਰਾ ਸਾਹਮਣੇ ਆ ਰਿਹਾ ਹੈ ਕਿਉਂਕਿ ਇੱਕ ਪਾਸੇ ਕਾਂਗਰਸ ਇਸ ਕਾਨੂੰਨ ਦਾ ਵਿਰੋਧ ਕਰ ਰਹੀ ਹੈ ਦੂਜੇ ਪਾਸੇ ਪੰਜਾਬ ਦੀ ਕਾਂਗਰਸ ਸਰਕਾਰ ਛੋਟੀਆਂ ਛੋਟੀਆਂ ਗੱਲਾਂ ਤੇ ਇਸੇ ਕਾਨੂੰਨ ਤਹਿਤ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਜ਼ਲੀਲ ਕਰ ਰਹੀ ਹੈ
- Advertisment -