ਜਲ ਸਪਲਾਈ ਦੇ ਠੇਕਾ ਮੁਲਾਜ਼ਮਾਂ ਵੱਲੋ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਮਨਾਇਆ ਗਿਆ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਅੱਜ ਆਜ਼ਾਦੀ ਦਿਵਸ ਨੂੰ ਕਾਲੇ ਚੋਲੇ ਪਾਕੇ ਗੁਲਾਮੀ ਦਿਵਸ ਵਜੋਂ ਮਨਾਇਆ ਗਿਆ. ਇਸ ਸਮੇਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਹਾਕਮ ਧਨੇਠਾ, ਗੁਰਚਰਨ ਸਿੰਘ, ਜੀਤ ਸਿੰਘ ਬਠੋਈ, ਪਵਾਰਕੌਮ-ਟਰਾਸਕੋ ਯੂਨੀਅਨ ਪਟਿਆਲਾ ਤੋਂ ਸਰਕਲ ਆਗੂ ਟੇਕ ਚੰਦ, ਜਸਵੀਰ ਸਿੰਘ ਨੇ ਕਿਹਾ ਕੈਪਟਨ ਸਰਕਾਰ ਸਮੂਹ ਅਦਾਰਿਆਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ ਪਰ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਲੰਘੇ ਸਾਢੇ ਤਿੰਨ ਸਾਲਾਂ ਵਿੱਚ ਕਿਸੇ ਵੀ ਅਦਾਰੇ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਮੂਹ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਤਦ ਤੱਕ ਸੰਘਰਸ਼ ਲਗਾਤਾਰ ਜਾਰੀ ਰਹਿਣਗੇ ਅਤੇ 22 ਅਗਸਤ ਨੂੰ ਪਟਿਆਲਾ ਵਿਖੇ ਮੋਰਚੇ ਦੀ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸਮੇਂ ਆਗੂ ਬ੍ਰਾਂਚ ਪ੍ਰਧਾਨ ਪਰਿੰਵਰ ਸਿੰਘ, ਨਰਿੰਦਰ ਸਿੰਘ ਬਹਾਦਰਗੜ੍ਹ ਤੇ ਰਮੇਸ਼ ਸਿੰਘ ਹਾਜ਼ਰ ਸਨ।
Related
- Advertisement -
- Advertisement -