More

    ਜਲ ਸਰੋਤ ਵਿਭਾਗ ਦੇ ਮੁਲਾਜਮਾਂ ਦਾ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

    ਅੰਮ੍ਰਿਤਸਰ, 28 ਜੂਨ (ਗਗਨ) – ਜਲ ਸਰੋਤ ਵਿਭਾਗ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਐਲਾਨੇ ਲੰਗੜੇ ਤਨਖਾਹ ਕਮਿਸ਼ਨ ਨੂੰ ਲੈ ਕੇ ਮਿਤੀ 22/6/2021 ਤੋਂ ਲਗਾਤਾਰ ਕੀਤੀ ਜਾ ਹੜਤਾਲ ਨੂੰ ਜਾਰੀ ਰਖਦਿਆਂ ਅਜ ਵੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਅਤੇ ਰਜ ਕੇ ਪਿੱਟ ਸਿਆਪਾ ਕੀਤਾ ਹੈ। ਇਕੱਤਰ ਹੋਏ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਵੇਲ ਸਿੰਘ ਸੇਖੋਂ, ਮੈਡਮ ਸਰੋਜ ਸਰਮਾ, ਐਸ ਸੀ ਬੀ ਸੀ ਕਰਮਚਾਰੀ ਫੈਡਰੇਸ਼ਨ ਦੇ ਸੂਬਾ ਮੀਤ ਪ੍ਰਧਾਨ ਰਕੇਸ਼ ਕੁਮਾਰ ਬਾਬੋਵਾਲ,ਜਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਰੰਧਾਵਾ, ਨਹਿਰੀ ਪਟਵਾਰ ਯੂਨੀਅਨ ਦੇ ਸੀਨੀ: ਮੀਤ ਪ੍ਰਧਾਨ ਰਾਜਦੀਪ ਸਿੰਘ ਚੰਦੀ, ਵਿਪਨ ਕੁਮਾਰ, ਸੁਪਰਡੈਂਟ, ਮਨੂੰ ਸਰਮਾ, ਰਕੇਸ਼ ਕੁਮਾਰ,ਰਣਜੀਤ ਸਿੰਘ ਰੰਧਾਵਾ,ਮਨਜੀਤ ਸਿੰਘ ਰੰਧਾਵਾ ਆਦਿ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ 2015 ਦੀਆਂ ਚੋਣਾਂ ਵਿੱਚ ਆਪਣੇ ਚੋਣ ਮੈਨੀਫੈਸਟੋ ਵਿੱਚ ਮੁਲਾਜਮਾਂ ਨਾਲ ਵਾਅਦਾ ਕੀਤਾ ਸੀ ਸਰਕਾਰ ਬਣਦਿਆਂ ਹੀ ਤਨਖਾਹ ਕਮਿਸ਼ਨ ਨੂੰ ਲਾਗੂ ਕਰ ਦਿੱਤਾ ਜਾਵੇਗਾ, ਪ੍ਰੰਤੂ ਸਰਕਾਰ ਦੇ ਸਾਰਾ ਸਮਾਂ ਬੀਤ ਜਾਣ ਉਪਰੰਤ ਜੇਕਰ ਤਨਖਾਹ ਕਮਿਸ਼ਨ ਦੀ ਰਿਪੋਰਟ ਦਾ ਐਲਾਨ ਕੀਤਾ ਗਿਆ ਹੈ ਤਾਂ ਉਸ ਦਾ ਮੁਲਾਜਮ ਵਰਗ ਨੂੰ ਕੋਈ ਫਾਇਦਾ ਹੋਣ ਦੀ ਬਜਾਏ ਮੁਲਾਜਮਾਂ ਦੀਆਂ ਤਨਖਾਹਾਂ ਘਟ ਰਹੀਆਂ ਹਨ, ਅਤੇ ਪਹਿਲਾਂ ਮਿਲਦੇ ਕਈ ਭੱਤੇ ਘਟਾਏ ਕੁੱਝ ਕਟ ਦਿੱਤੇ ਗਏ ਹਨ। ਜੋ ਕਿ ਸਰਕਾਰ ਵੱਲੋਂ ਮੁਲਾਜਮ ਵਰਗ ਨਾਲ ਬਹੁਤ ਵੱਡਾ ਧੋਖਾ ਅਤੇ ਧੱਕਾ ਕੀਤਾ ਗਿਆ ਹੈ। ਜਿਸ ਦਾ ਖਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਭੁਗਤਣਾ ਪਵੇਗਾ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img