ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਬਲਾਕ ਖਡੂਰ ਸਾਹਿਬ ਦੇ ਸਮੂਹ ਸੀ.ਐਚ.ਟੀ ਸਹਿਬਾਨ ਨਾਲ ਮੀਟਿੰਗ

11

ਤਰਨ ਤਾਰਨ, 16 ਜੂਨ (ਬੁਲੰਦ ਆਵਾਜ ਬਿਊਰੋ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ ਬਿਹਤਰੀ ਲਈ ਬਹੁਤ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਤਹਿਤ ਮੰਗਲਵਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ੍ਰੀ ਰਾਜੇਸ਼ ਕੁਮਾਰ ਸ਼ਰਮਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ ਸੰਧੂ ਵੱਲੋਂ ਬਲਾਕ ਖਡੂਰ ਸਾਹਿਬ ਦੇ ਸਮੂਹ ਸੀ.ਐਚ.ਟੀ ਸਹਿਬਾਨ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਸਿੱਖਿਆ ਅਧਿਕਾਰੀਆਂ ਵਲੋਂ ਇੰਰੋਲਮੇਂਟ ਸਬੰਧੀ ਡਾਟਾ ਵਿਸ਼ਲੇਸ਼ਣ ਕੀਤਾ ਅਤੇ ਸਮੂਹ ਸੈਂਟਰ ਹੈੱਡ ਟੀਚਰ ਸਹਿਬਾਨ ਨੂੰ ਆਪਣੇ-ਆਪਣੇ ਸੈਂਟਰ ਦੇ ਸਕੂਲਾਂ ਦੇ ਸਕੂਲ ਮੁਖੀਆਂ ਨਾਲ ਮੀਟਿੰਗ ਕਰਕੇ ਉਹਨਾਂ ਦੇ ਸਕੂਲ ਦਾ ਡਾਟਾ ਵਿਸ਼ਲੇਸ਼ਣ ਕਰਨ ਲਈ ਕਿਹਾ ਅਤੇ ਬਲਾਕ ਨੂੰ ਹਰੇਕ ਪੱਖ ਤੋਂ ਅੱਗੇ ਲਿਆਉਣ ਲਈ ਪ੍ਰੇਰਿਤ ਕੀਤਾ।

Italian Trulli

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਪਰਮਜੀਤ ਸਿੰਘ ਨੇ ਸਮੂਹ ਸੈਂਟਰ ਹੈੱਡ ਟੀਚਰਾਂ ਨੂੰ ਆਪਣੇ ਆਪਣੇ ਕਲੱਸਟਰ ਦੇ ਸਕੂਲਾਂ ਨੂੰ ਹਰੇਕ ਪੱਖ ਤੋਂ ਸਮਾਰਟ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਨੈਤਿਕ ਫਰਜ ਹੈ ਕਿ ਵਿਦਿਆਰਥੀਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੋਸ਼ਿਸ਼ ਕਰੀਏ।ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਸਮਰ ਕੈਂਪ ਲਗਾਉਣ ਵਿਚ ਬਲਾਕ ਦੇ ਸਾਰੇ ਸਕੂਲਾਂ ਦੇ ਅਧਿਆਪਕ ਬਹੁਤ ਮਿਹਨਤ ਕਰ ਰਹੇ ਹਨ । ਉਹਨਾਂ ਸਮੂਹ ਸੈਂਟਰ ਹੈੱਡ ਟੀਚਰਾਂ ਨੂੰ ਪੂਰੀ ਤਨਦੇਹੀ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਸਮੂਹ ਸੈਂਟਰ ਹੈੱਡ ਟੀਚਰਾਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ੍ਰੀ ਰਾਜੇਸ਼ ਕੁਮਾਰ ਸ਼ਰਮਾ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ.ਸ.ਪਰਮਜੀਤ ਸਿੰਘ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਸ.ਜਸਵਿੰਦਰ ਸਿੰਘ ਸੰਧੂ ਨੂੰ ਪੂਰੀ ਤਨਦੇਹੀ ਨਾਲ ਸਾਥ ਦੇਣ ਦਾ ਵਾਅਦਾ ਕੀਤਾ ਗਿਆ।ਅੱਜ ਦੀ ਇਸ ਮੀਟਿੰਗ ਵਿੱਚ ਸੈਂਟਰ ਹੈੱਡ ਟੀਚਰ ਸਰਬਜੀਤ ਸਿੰਘ,ਸੁਖਚੈਨ ਸਿੰਘ,ਦਲਜੀਤ ਲਾਹੌਰੀਆ,ਖੁਸ਼ਪ੍ਰੀਤ ਸਿੰਘ,ਮੈਡਮ ਰੁਪਿੰਦਰ ਕੌਰ,ਦਿਲਰਾਜ ਕੌਰ ਤੋਂ ਇਲਾਵਾ ਜ਼ਿਲਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨਵਦੀਪ ਸਿੰਘ,ਸੋਸ਼ਲ ਮੀਡੀਆ ਕੋਆਰਡੀਨੇਟਰ ਪ੍ਰੇਮ ਸਿੰਘ,ਬੀਐਮਟੀ ਦਲਜੀਤ ਸਿੰਘ, ਗੁਰਵੇਲ ਸਿੰਘ ਅਤੇ ਸ਼ਮਸ਼ੇਰ ਸਿੰਘ ਹਾਜਰ ਸਨ ।