More

  ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਦੇ ਸਟਾਫ ਨੂੰ ਵਿਧਾਇਕ ਸ. ਰਣਬੀਰ ਭੁੱਲਰ ਨੇ ਦਵਾਇਆ ਵੋਟਰ ਪ੍ਰਣ

  ਮਮਦੋਟ 26 ਜਨਵਰੀ (ਲਛਮਣ ਸਿੰਘ ਸੰਧੂ) – ਅੱਜ ਫਿਰੋਜ਼ਪੁਰ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਸਾਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਕਿਸੇ ਤਰ੍ਹਾਂ ਦਾ ਡਰ, ਭੈਅ ਜਾਂ ਲਾਲਚ ਨਹੀਂ ਰੱਖਣਾ ਚਾਹੀਦਾ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹੋਏ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤਾਂਤਰਿਕ ਪਰੰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਣ ਚੋਣਾਂ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ, ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ” ਇਹ ਵੋਟਰ ਪ੍ਰਣ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਹਲਕਾ ਫਿਰੋਜ਼ਪੁਰ ਸ਼ਹਿਰੀ ਵੱਲੋਂ ਅੱਜ ਰਾਸ਼ਟਰੀ ਵੋਟਰ ਦਿਵਸ ਦੇ ਮੌਕੇ ਜ਼ਿਲ੍ਹਾ ਹਸਪਤਾਲ ਵਿਖੇ ਸਟਾਫ ਨੂੰ ਕਰਾਇਆ ਗਿਆ। ਸ. ਭੁੱਲਰ ਨੇ ਕਿਹਾ ਕਿ ਸਾਨੂੰ ਨਿਡਰ ਹੋ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਚਾਹੀਦਾ ਹੈ ਅਤੇ ਯੋਗ ਉਮੀਦਵਾਰ ਦੇ ਹੱਕ ਵਿੱਚ ਮੱਤਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿ ਭਾਰਤ ਦੇਸ਼ ਨੂੰ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਹੋਣ ਦਾ ਮਾਣ ਪ੍ਰਾਪਤ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਪਾਉਣ ਦਾ ਮੌਲਿਕ ਅਧਿਕਾਰੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮੱਤਦਾਨ ਦੇ ਆਪਣੇ ਜ਼ਮਹੂਰੀ ਹੱਕ ਨੂੰ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕਾਬਿਲ ਤੇ ਇਮਾਨਦਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ ਕਿਉਂਕਿ ਸਾਡੀ ਵੋਟ ਹੀ ਸਾਡੇ ਅਤੇ ਸਾਡੇ ਦੇਸ਼ ਦੇ ਭਵਿੱਖ ਦੇ ਨਿਰਮਾਣ ਵਿੱਚ ਅਹਿਮ ਭੁਮਿਕਾ ਨਿਭਾਉਂਦੀ ਹੈ। ਇਸ ਮੌਕੇ ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰਪਾਲ, ਐਸ.ਐਮ.ਓ. ਡਾ. ਵਨੀਤਾ ਭੁੱਲਰ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img