ਜਿਲ੍ਹਾ ਪ੍ਰਸਾਸ਼ਨ ਨੇ ਕਰੋਨਾ ਦੀ ਰੋਕਥਾਮ ਲਈ ਚਲਾਈ ਵੈਕਸੀਨ ਟੂ ਯੂ ਮੁਹਿੰਮ – ਡਿਪਟੀ ਕਮਿਸ਼ਨਰ

37

ਸ਼ਹਿਰ ਵਾਸੀ ਤੇ ਸਮਾਜਿਕ ਸੰਸਥਾਵਾਂ ਇਸ ਮੁਹਿੰਮ ਨਾਲ ਜੁੜ ਕੇ ਸਹਿਯੋਗ ਕਰਨ

Italian Trulli

ਅੰਮ੍ਰਿਤਸਰ, 28 ਜੂਨ (ਗਗਨ) – ਜਿਲ੍ਹਾ ਪ੍ਰਸਾਸਨ ਵੱਲੋ ਕਰੋਨਾ ਦੀ ਰੋਕਥਾਮ ਲਈ ਵੈਕਸੀਨ ਟੂ ਯੂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਦਾ ਸੰਪੂਰਨ ਟੀਕਾਕਰਨ ਕਰਨ ਦੇ ਨਾਲ ਨਾਲ ਕਰੋਨਾ ਤੇ ਜਿੱਤ ਪ੍ਰਾਪਤ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਜਿਲ੍ਹਾ ਪ੍ਰਸਾਸ਼ਨ ਨੇ ਆਪਣੀ ਵੈਬਸਾਈਟ amritsar.nic.in ਸ਼ਹਿਰ ਵਾਸੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਲਈ ਇਕ ਫਾਰਮ ਅਪਲੋਡ ਕੀਤਾ ਹੈ ਜਿਥੇ ਉਹ ਆਪਣਾ ਫਾਰਮ ਭਰ ਕੇ ਆਪਣੇ ਇਲਾਕਿਆਂ ਵਿੱਚ 18 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਲਈ ਕਰੋਨਾ ਟੀਕਾਕਰਨ ਦਾ ਕੈਂਪ ਲਗਵਾ ਸਕਦੇ ਹਨ ਤਾਂ ਜੋ ਹਰ ਸ਼ਹਿਰ ਵਾਸੀਆਂ ਨੂੰ ਆਪਣੇ ਆਪਣੇ ਇਲਾਕੇ ਵਿੱਚ ਇਹ ਸੁਵਿਧਾ ਘਰ ਬੈਠੇ ਹੀ ਮਿਲ ਸਕੇ।

ਸ੍ਰ ਖਹਿਰਾ ਨੇ ਦੱਸਿਆ ਕਿ ਇਸ ਫਾਰਮ ਦੇ ਭਰਤ ਉਪਰੰਤ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਬੰਧਤ ਸੰਸਥਾ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਟੀਕਾਕਰਨ ਕੈਂਪ ਆਯੋਜਿਤ ਕੀਤਾ ਜਾ ਸਕੇ ਅਤੇ ਉਨ੍ਹਾਂ ਦੀ ਸੁਵਿਧਾ, ਸਮੇਂ ਅਤੇ ਦਿਨ ਅਨੁਸਾਰ ਕੈਪ ਦਾ ਆਯੋਜਨ ਕੀਤਾ ਜਾ ਸਕੇ। ਸ੍ਰ ਖਹਿਰਾ ਨੇ ਇਸ ਵੀ:ਟੂ:ਯੂ ਮੁਹਿੰਮ ਦਾ ਮੁੱਖ ਉਦੇਸ਼ ਸ਼ਹਿਰ ਵਾਸੀਆਂ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ ਕੇ ਇਸ ਮੁਹਿੰਮ ਵਿੱਚ ਯੋਗਦਾਨ ਦੇਣ ਤਾਂ ਜੋ ਅਸੀਂ ਸ਼ਹਿਰ ਨੂੰ ਕਰੋਨਾ ਮੁਕਤ ਰੱਖ ਸਕੀਏ।