Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਜੇਲ੍ਹ ’ਚ ਕੈਦੀ ’ਤੇ ਚਾਕੂ ਨਾਲ ਹਮਲਾ

ਲੁਧਿਆਣਾ, 13 ਜਨਵਰੀ:  ਨਸ਼ੇ ਦੀ ਤਸਕਰੀ ਦੇ ਮਾਮਲੇ ‘ਵਿਚ ਲੁਧਿਆਣਾ ਸੈਂਟਰਲ ਜੇਲ੍ਹ ‘ਵਿਚ ਸਜ਼ਾ ਕੱਟ ਰਹੇ ਕੈਦੀ ਉਪਰ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਕ ਹੋਰ ਕੈਦੀ ਨੇ ਉਸ ਦੇ ਪੇਟ ‘ਵਿਚ ਚਾਕੂ ਨਾਲ ਕਈ ਵਾਰ ਕੀਤੇ। ਬੇਹੋਸ਼ੀ ਦੀ ਹਾਲਤ ‘ਵਿਚ ਕੈਦੀ ਨੂੰ ਹਸਪਤਾਲ ਲਿਜਾਂਦਾ ਗਿਆ, ਜਿੱਥੋਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਰਾਜਿੰਦਰਾ ਹਸਪਤਾਲ ਭੇਜ ਦਿੱਤਾ।
ਇਸ ਮਾਮਲੇ ‘ਵਿਚ ਕੈਦੀ ਸੁਰੇਸ਼ ਕੁਮਾਰ ਦੇ ਬਿਆਨਾਂ ‘ਤੇ ਸੈਂਟਰਲ ਜੇਲ੍ਹ ਲੁਧਿਆਣਾ ਦੇ ਹੀ ਕੈਦੀ ਲੱਕੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਆਪਣੇ ਬਿਆਨਾਂ ‘ਵਿਚ ਥਾਣਾ ਡਵੀਜ਼ਨ ਨੰਬਰ ਸੱਤ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਕੈਦੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸਾਲ 2016 ਵਿੱਚ ਦਰਜ ਹੋਏ ਨਸ਼ੇ ਦੀ ਤਸਕਰੀ ਦੇ ਮਾਮਲੇ ’ਚ ਲੁਧਿਆਣਾ ਸੈਂਟਰਲ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ। ਸਵੇਰੇ ਪੌਣੇ ਨੌਂ ਵਜੇ ਦੇ ਕਰੀਬ ਉਹ ਬਾਕੀ ਕੈਦੀਆਂ ਨਾਲ ਬੀਕੇਯੂ ਹਾਤੇ ਦੀ ਅੱਠ ਨੰਬਰ ਬੈਰਕ ਵਿੱਚ ਮੌਜੂਦ ਸੀ। ਇਸੇ ਦੌਰਾਨ ਸੁਰੇਸ਼ ਦੀ ਨਸ਼ੇ ਦੇ ਮਾਮਲੇ ਵਿਚ ਸਜ਼ਾ ਕੱਟ ਰਹੇ ਇੱਕ ਹੋਰ ਕੈਦੀ ਲੱਕੀ ਨਾਲ ਬਹਿਸ ਹੋ ਗਈ। ਕੁਝ ਸਮੇਂ ਬਾਅਦ ਬਹਿਸ ਨੇ ਝਗੜੇ ਦਾ ਰੂਪ ਧਾਰਨ ਕਰ ਲਿਆ ਤੇ ਗੁੱਸੇ ‘ਚ ਆਏ ਕੈਦੀ ਲੱਕੀ ਨੇ ਸਬਜ਼ੀ ਕੱਟਣ ਵਾਲੇ ਚਾਕੂ ਨਾਲ ਸੁਰੇਸ਼ ਦੇ ਪੇਟ ‘ਵਿਚ ਵਾਰ ਕੀਤੇ। ਬੇਹੋਸ਼ੀ ਦੀ ਹਾਲਤ ਵਿੱਚ ਸੁਰੇਸ਼ ਨੂੰ ਹਸਪਤਾਲ ਲਿਜਾਂਦਾ ਗਿਆ, ਜਿੱਥੇ ਉਸ ਦੀ ਹਾਲਤ ਖ਼ਰਾਬ ਦੇਖਦਿਆਂ ਉਸ ਨੂੰ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਪੁਲਿਸ ਨੇ ਮਾਮਲਾ  ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

bulandhadmin

Read Previous

ਅਮਰੀਕਾ : ਪੇਟ ਚੀਰ ਕੇ ਬੱਚਾ ਚੋਰੀ ਕਰਨ ਵਾਲੀ ਔਰਤ ਨੂੰ ਜ਼ਹਿਰ ਦਾ ਇੰਜੈਕਸ਼ਨ ਦੇ ਕੇ ਦਿੱਤੀ ਮੌਤ ਦੀ ਸਜ਼ਾ

Read Next

ਜਾਅਲੀ ਆਰ.ਸੀ ਤੇ ਡਰਾਈਵਿੰਗ ਲਾਇਸੈਸ ਤੇ ਹੋਰ ਕਾਗਜਾਤ ਤਿਆਰ ਕਰਨ ਵਾਲੇ ਆਏ ਪੁਲਿਸ ਅੜਿੱਕੇ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!