ਅੰਮ੍ਰਿਤਸਰ, 11 ਸਤੰਬਰ (ਰਛਪਾਲ ਸਿੰਘ) – ਕੇਂਦਰੀ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿਲ 2020 ਦੇ ਵਿਰੋਧ ‘ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੇ ਚੌਥੇ ਦਿਨ ਵੀ ਕਿਸਾਨਾਂ ਵਲੋਂ ਅੱਜ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਅੱਗੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਆਰਡੀਨੈਂਸ ਨੂੰ ਲੈ ਕੇ ਆਉਣ ਸੰਬੰਧੀ ਪ੍ਰਦਰਸ਼ਨ ਕੀਤਾ। ਕਿਸਾਨਾਂ ਵਲੋਂ ਜੇਲ੍ਹ ਪ੍ਰਸ਼ਾਸਨ ਨੂੰ ਗ੍ਰਿਫ਼ਤਾਰੀਆਂ ਦੇਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਸ਼ਾਮਲ ਹਨ।