ਨਵੀਂ ਦਿੱਲੀ, 21 ਸਤੰਬਰ (ਬੁਲੰਦ ਆਵਾਜ ਬਿਊਰੋ) – ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ ਕੀਤੀ ਹੈ | ਜ਼ਿਕਰਯੋਗ ਹੈ ਕਿ ਪਟਨੀਟੌਪ ਖੇਤਰ ਦੇ ਕੋਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋਇਆ ਸੀ ਜਿਸ ਵਿਚ ਮੇਜਰ ਰੋਹਿਤ ਕੁਮਾਰ ਅਤੇ ਮੇਜਰ ਅਨੁਜ ਰਾਜਪੂਤ ਸਵਾਰ ਸਨ|