ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਪਾਇਲਟ ਹੋਏ ਜ਼ਖਮੀ

ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਫ਼ੌਜ ਦਾ ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, 2 ਪਾਇਲਟ ਹੋਏ ਜ਼ਖਮੀ

ਜੰਮੂ, 21 ਸਤੰਬਰ (ਬੁਲੰਦ ਆਵਾਜ ਬਿਊਰੋ) – ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਮੰਗਲਵਾਰ ਨੂੰ ਫ਼ੌਜ ਦਾ ਇਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ‘ਚ ਪਾਇਲਟ ਅਤੇ ਸਹਿ-ਪਾਇਲਟ ਦੋਵੇਂ ਜ਼ਖਮੀ ਹੋ ਗਏ। ਫ਼ੌਜ ਨੇ ਇਕ ਬਿਆਨ ‘ਚ ਕਿਹਾ,”ਅੱਜ ਯਾਨੀ ਮੰਗਲਵਾਰ ਨੂੰ ਪਟਨੀਟਾਪ ਖੇਤਰ ‘ਚ ਇਕ ਸਿਖਲਾਈ ਉਡਾਣ ਦੌਰਾਨ ਭਾਰਤੀ ਫ਼ੌਜ ਦਾ ਚੀਤਾ ਹੈਲੀਕਾਪਟਰ ਊਧਮਪੁਰ ਜ਼ਿਲ੍ਹੇ ਦੇ ਸ਼ਿਵ ਗੜ੍ਹ ਧਾਰ ਇਲਾਕੇ ‘ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ‘ਚ 2 ਪਾਇਲਟ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਸ ਨੇ ਕਿਹਾ ਕਿ ਸਥਾਨਕ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਊਧਮਪੁਰ ਜ਼ਿਲ੍ਹੇ ਦੇ ਜੰਗਲੀ ਪਟਨੀਟਾਪ ਇਲਾਕੇ ‘ਚ ਇਕ ਹੈਲੀਕਾਪਟਰ ਹੇਠਾਂ ਜਾਂਦੇ ਦੇਖਿਆ। ਹਾਦਸੇ ਦਾ ਸ਼ਿਕਾਰ ਹੋਇਆ ਹੈਲੀਕਾਪਟਰ ਫ਼ੌਜ ਦਾ ਸੀ। ਪੁਲਸ ਨੇ ਕਿਹਾ,”ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਹਨ। ਇਸ ਹਾਦਸੇ ‘ਚ ਪਾਇਲਟ ਅਤੇ ਸਹਿ-ਪਾਇਲਟ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।” ਫ਼ੌਜ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ, ਹਾਲਾਂਕਿ ਮੀਡੀਆ ਕਰਮੀਆਂਨੂੰ ਹਾਦਸੇ ਨਾਲ ਸੰਬੰਧਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਨਹੀਂ ਕਰਨ ਲਈ ਕਿਹਾ ਗਿਆ ਹੈ।

Bulandh-Awaaz

Website: