ਸਪੱਸ਼ਟੀਕਰਨ ਦੇਣ ਅਕਾਲ ਤਖ਼ਤ ਨਹੀਂ ਪੁੱਜੇ ਕੈਪਟਨ
ਅੰਮ੍ਰਿਤਸਰ, 22 ਸਤੰਬਰ (ਗਗਨ) – ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕਰਨ ਦੇ ਦੋਸ਼ ਹੇਠ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਹੋਰ ਮੌਕਾ ਦਿੰਦਿਆਂ 4 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਆਦੇਸ਼ ਦਿੱਤੇ ਹਨ। ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਭਾਈ ਮੰਡ ਨੇ ਕਿਹਾ ਕਿ ਪੰਥਕ ਰਵਾਇਤਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਇਕ ਹੋਰ ਮੌਕਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ 4 ਅਕਤੂਬਰ ਨੂੰ ਇੱਥੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ.ਇਥੇ ਜਿਕਰਯੋਗ ਹੈ ਕਿ ਬੇਅਦਬੀ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕਰਨ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਬੀਤੇ ਦਿਨੀਂ ਅਕਾਲ ਤਖ਼ਤ ਪਹੁੰਚਣ ਦਾ ਹੁਕਮ ਦਿੱਤਾ ਸੀ ਪਰ ਕੈਪਟਨ ਹਾਜ਼ਰ ਨਹੀਂ ਹੋਏ।