ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਜਾਰੀ

ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਜਾਰੀ

ਪੰਜਾਬ(ਰਛਪਾਲ ਸਿੰਘ ) : ਡੀਸੀ ਪ੍ਰਦੀਪ ਕੁਮਾਰ ਸੱਭਰਵਾਲ। ਪੱਤਰ ਪ੍ਰਰੇਰਕ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦੁਰਸਤ ਪੀਬੀਟੀਟੀ288 ਕੈਪਸ਼ਨ – ਡੀਸੀ ਪ੍ਰਦੀਪ ਕੁਮਾਰ ਸੱਭਰਵਾਲ। ਪੱਤਰ ਪ੍ਰਰੇਰਕ, ਤਰਨਤਾਰਨ

ਪੀਬੀਟੀਟੀ288

ਕੈਪਸ਼ਨ – ਡੀਸੀ ਪ੍ਰਦੀਪ ਕੁਮਾਰ ਸੱਭਰਵਾਲ।

ਪੱਤਰ ਪ੍ਰਰੇਰਕ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦੁਰਸਤ ਪੰਜਾਬ ਤਹਿਤ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਸ ਵਾਰ ਸੁਪਰ ਐੱਸਐੱਮਐੱਸ ਵਾਲੀ ਕੰਬਾਈਨ ਤੋਂ ਬਿਨਾਂ ਝੋਨੇ ਦੀ ਵਾਢੀ ਨਹੀ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਪਹਿਲਾਂ ਆਪਣੀ ਕੰਬਾਇਨ ਨਾਲ ਸੁਪਰ ਐੱਸਐੱਮਐੱਸ ਜ਼ਰੂਰ ਲਗਾਉਣ। ਸੱਭਰਵਾਲ ਨੇ ਕਿਹਾ ਕੰਬਾਈਨ ਹਾਰਵੈਸਟਰਾਂ ‘ਤੇ ਲੱਗਣ ਵਾਲਾ ਸੁਪਰ ਐੱਸਐੱਮਐੱਸ, ਹੈਪੀ ਸੀਡਰ, ਜੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੋਲਿਕ ਐੱਮਬੀ ਪਲਾਓ ਆਦਿ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਵਾਢੀ ਦੌਰਾਨ ਕੋਈ ਵੀ ਕੰਬਾਈਨ ਬਿਨਾਂ ਸੁਪਰ ਐੱਸਐੱਮਐੱਸ ਤੋਂ ਚੱਲਣ ਨਹੀ ਦਿੱਤੀ ਜਾਵੇਗੀ ਤੇ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਲਈ ਕੋਈ ਵੀ ਕਿਸਾਨ ਤੇ ਕੰਬਾਈਨ ਮਾਲਕ ਹੁਕਮ ਦੀ ਉਲੰਘਣਾ ਨਾ ਕਰੇ। ਮੁੱਖ ਖੇਤੀਬਾੜੀ ਅਫਸਰ ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਪ੍ਰਮੁੱਖ ਤੌਰ ‘ਤੇ ਕੰਬਾਈਨ ਹਾਰਵੈਸਟਰ ਮਸ਼ੀਨਾਂ ਨਾਲ ਕੀਤੀ ਜਾਂਦੀ ਹੈ। ਕੰਬਾਈਨ ਪਿੱਛੇ ਲੱਗਣ ਵਾਲੇ ਸੁਪਰ ਐੱਸਐੱਮਐੱਸ ਨਾਲ ਪਰਾਲੀ ਦੇ ਛੋਟੇ-ਛੋਟੇ ਟੁਕੜੇ ਹੋ ਜਾਂਦੇ ਹਨ, ਜਿਸ ਨਾਲ ਹੋਰ ਮਸ਼ੀਨਾਂ ਨੂੰ ਚਲਾਉਣਾ ਸੌਖਾ ਹੋ ਜਾਂਦਾ ਹੈ। ਇਸ ਸਾਲ ਵੀ ਸੁਪਰ ਐੱਸਐੱਮਐੱਸ ਦੀਆਂ 46 ਅਰਜ਼ੀਆਂ ਮਨਜ਼ੂਰ ਕਰ ਲਈਆਂ ਗਈਆਂ ਹਨ, ਜਿਨ੍ਹਾਂ ‘ਤੇ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਣੀ ਹੈ।

ਸਾਡੀ ਖ਼ਬਰ ਸ਼ੇਅਰ ਜਰੂਰ ਕਰੋ ਜੀ

Bulandh-Awaaz

Website:

Exit mobile version