More

  ਝੋਨੇ ਦੇ ਮੁੱਲ ਵਿੱਚ ਮਾਮੂਲੀ ਵਾਧੇ ਅਤੇ ਰੋਜ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਰੋਸ ਵਜੋਂ ਮੋਦੀ ਅਤੇ ਤੋਮਰ ਦਾ ਪੁਤਲਾ ਫੂਕਿਆ ਗਿਆ

  ਤਰਨਤਾਰਨ, 18 ਜੂਨ, (ਜੰਡ ਖਾਲੜਾ) – ਪਿੰਡ ਮਨਿਹਾਲਾ ਜੈ ਸਿੰਘ ਵਿਖੇ ਪੂਰਨ ਸਿੰਘ ਦੀ ਅਗਵਾਈ ਵਿਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ, ਇਸ ਮੌਕੇ ਬੋਲਦਿਆਂ ਜਿਲਾ ਕਮੇਟੀ ਮੈਂਬਰ ਗੁਰਦੇਵ ਸਿੰਘ ਮਨਿਹਾਲਾ ਨੇ ਦੱਸਿਆ ਕਿ ਕਿਸਾਨ ਦੀ ਫਸਲ ਉੱਤੇ ਖਰਚਾ ਪਹਿਲਾਂ ਨਾਲੋਂ ਕਈ ਗੁਣਾਂ ਵੱਧ ਹੋ ਰਿਹਾ ਹੈ ਪਰ ਕੇਂਦਰ ਸਰਕਾਰ ਨੇ ਮੁੱਲ ਵਿੱਚ 72ਰੁਪੈ ਦਾ ਮਾਮੂਲੀ ਵਾਧਾ ਕਰ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ,ਦੂਜਾ ਤੇਲ ਦੀਆਂ ਕੀਮਤਾਂ ਵਿੱਚ ਰੋਜ ਵਾਧਾ ਕਰ ਕੇ ਆਮ ਲੋਕਾਂ ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ ਜੋ ਕਿ ਆਮ ਲੋਕ ਬਰਦਾਸ਼ਤ ਨਹੀਂ ਸਕਦੇ ! ਮਨਿਹਾਲਾ ਨੇ ਕਿਹਾ ਕਿਹਾ ਕਿ ਮੋਦੀ ਸਰਕਾਰ ਦੀਆਂ ਦੇਸ ਤੇ ਲੋਕ ਵਿਰੋਧੀਆਂ ਨੀਤੀਆਂ ਕਾਰਨ ਜਨਤਾ ਤ੍ਰਾਹ ਤ੍ਰਾਹ ਕਰ ਰਹੀ ਹੈ,ਤੇ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ! ਇਸ ਮੌਕੇ ਬਲਦੇਵ ਸਿੰਘ ਅਹਿਮਦਪੁਰ, ਰਣਜੀਤ ਸਿੰਘ, ਰਣਬੀਰ ਸਿੰਘ ਮਨਿਹਾਲਾ, ਬਲਵੰਤ ਸਿੰਘ, ਅਮਰਜੀਤ ਸਿੰਘ, ਜਸਬੀਰ ਸਿੰਘ, ਹੀਰਾ ਸਿੰਘ, ਗੁਲਜ਼ਾਰ ਸਿੰਘ, ਬਾਜ ਸਿੰਘ ਅਤੇ ਕੁਲਵੰਤ ਸਿੰਘ ਆਦਿ ਹਾਜਰ ਸਨ!

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img