ਟੀਕਾਕਰਣ ਦੇ ਦੂਜੇ ਪੜਾਅ ਵਿਚ ਮੋਦੀ ਲਗਵਾਉਣਗੇ ਕੋਰੋਨਾ ਵੈਕਸੀਨ, ਸਾਰੇ ਮੁੱਖ ਮੰਤਰੀਆਂ ਨੁੂੰ ਵੀ ਲੱਗੇਗਾ ਟੀਕਾ
ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਖ਼ਿਲਾਫ਼ ਲੜਾਈ ਦੇ ਦੂਜੇ ਪੜਾਅ ਵਿਚ ਪ੍ਰਧਾਨ ਮੰਤਰੀ ਮੋਦੀ ਵੀ ਕੋਰੋਨਾ ਵਾਇਰਸ ਦਾ ਟੀਕਾ ਲਗਵਾਉਣਗੇ। ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਸਾਰੇ ਰਾਜਾਂ ਦੇ ਮੁੱਖ ਮੰਤਰੀ ਵੀ ਵੈਕਸੀਨ ਦਾ ਟੀਕਾ ਲਗਵਾਉਣਗੇ। ਜਾਣਕਾਰੀ ਮੁਤਾਬਕ ਇਸ ਦਾ ਮਕਸਦ ਆਮ ਲੋਕਾਂ ਵਿਚ ਕੋਰੋਨਾ ਦੇ ਟੀਕੇ ਦੇ ਪ੍ਰਤੀ ਭਰੋਸਾ ਕਾਇਮ ਕਰਨਾ ਹੈ।
ਦੱਸ ਦੇਈਏ ਕਿ ਦੂਜੇ ਪੜਾਅ ਦੇ ਤਹਿਤ 50 ਸਾਲ ਤੋਂ ਜ਼ਿਆਦਾ ਉਮਰ ਵਾਲਿਆਂ ਤੇ ਹੋਰ ਬਿਮਾਰੀਆਂ ਨਾਲ ਪੀੜਤ 27 ਕਰੋੜ ਲੋਕਾਂ ਦਾ ਟੀਕਾਕਰਣ ਦੀ ਯੋਜਨਾ ਹੈ। ਅਜਿਹੇ ਵਿਚ ਸਾਰੇ ਮੁੱਖ ਮੰਤਰੀ ਜਿਨ੍ਹਾਂ ਦੀ ਉਮਰ 50 ਸਾਲ ਤੋਂ ਜ਼ਿਆਦਾ ਹੈ , ਦੂਜੇ ਪੜਾਅ ਦੇ ਦੌਰਾਨ ਕੋਰੋਨਾ ਦੀ ਵੈਕਸੀਨ ਲਗਾਈ ਜਾਵੇਗੀ। ਭਾਰਤ ਵਿਚ 16 ਜਨਵਰੀ ਤੋਂ ਕੋਰੋਨਾ ਵਾਇਰਸ ਮਹਾਮਾਰੀ ਦੇ ਖ਼ਿਲਾਫ਼ ਦੁਨੀਆ ਦਾ ਸਭ ਤੋਂ ਵੱਡਾ ਟੀਕਾਕਰਣ ਮੁਹਿੰਮ ਸ਼ੁਰੂ ਹੋਇਆ ਹੈ। ਭਾਰਤ ਵਿਚ ਕੋਵੀਸ਼ੀਲਡ ਅਤੇ ਕੋਵੈਕਸੀਨ ਟੀਕੇ ਨੂੰ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦਿੱਤੀ ਗਈ ਹੈ।