17 ਅਕਤੂਬਰ ਤੱਕ ਕਰ ਸਕਦੇ ਹਨ ਅਪਲਾਈ
ਚੰਡੀਗੜ੍ਹ, 13 ਅਕਤੂਬਰ (ਬੁਲੰਦ ਆਵਾਜ ਬਿਊਰੋ) – ਟ੍ਰਾਂਸਪੋਰਟ ਮੰਤਰੀ ਬਣਦਿਆਂ ਹੀ ਅਮਰਿੰਦਰ ਸਿੰਘ ਰਾਜਾ ਵੜਿੰਗ ਐਕਸ਼ਨ ਮੋੜ ‘ਚ ਆ ਗਏ ਹਨ। ਇਸਦੇ ਚੱਲਦਿਆਂ ਉਨ੍ਹਾਂ ਨੇ ਫੇਸਬੁਕ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਟ੍ਰਾਂਸਪੋਰਟ ਵਿਭਾਗ ਦੇ ਵੱਲੋਂ 864 ਰੂਟ ਪਰਮਿਟ ਉਪਲੱਬਧ ਕਰਵਾਏ ਜਾ ਰਹੇ ਹਨ। ਰੂਟ ਪਰਮਿਟ 248 ਰੂਟਾਂ ਦੇ ‘ਤੇ ਪ੍ਰਦਾਨ ਕੀਤੇ ਜਾਣਗੇ। ਪਹਿਲਾਂ ਐਪਲੀਕੇਸ਼ਨ ਜਮ੍ਹਾਂ ਕਰਨ ਦੀ ਤਾਰੀਕ 07 – 10 – 2021 ਸੀ ਪਰ ਇਸਨੂੰ ਹੁਣ ਵਧਾ ਕੇ 17 – 10 – 2021 ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤੁਸੀਂ ਸਾਰੇ ਇਸ ਵੈਬ ਪੋਰਟਲ ‘ਤੇ ਜਾ ਕੇ ਆਨਲਾਈਨ ਅਪਲਾਈ http : //www.punjabtransport.org/ ਵੀ ਜਮ੍ਹਾਂ ਕਰ ਸਕਦੇ ਹੋ।