28 C
Amritsar
Monday, May 29, 2023

ਡਰਾਈਵਿੰਗ ਲਾਇਸੰਸ, ਆਰ.ਸੀ. ਅਤੇ ਪਰਮਿਟਾਂ ਦੀ ਮਿਆਦ ‘ਚ ਕੀਤਾ ਗਿਆ ਵਾਧਾ- ਟਰਾਂਸਪੋਰਟ ਮੰਤਰੀ

Must read

ਜਿਨਾਂ ਪੰਜਾਬ ਵਾਸੀਆਂ, ਟਰਾਂਸਪੋਰਟਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸਾਂ, ਆਰ.ਸੀਜ਼ ਜਾਂ ਪਰਮਿਟਾਂ ਦੀ ਮਿਆਦ 1 ਫਰਵਰੀ, 2020 ਤੋਂ ਮੁੱਕ ਚੁੱਕੀ ਹੈ ਅਤੇ ਕੋਵਿਡ-19 ਕਾਰਨ ਉਹ ਹਾਲੇ ਤੱਕ ਇਨਾਂ ਨੂੰ ਰਿਨਿਊ ਨਹੀਂ ਕਰਵਾ ਸਕੇ, ਉਨਾਂ ਲਈ ਇਕ ਚੰਗੀ ਖਬਰ ਹੈ। ਜਿਹੜੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਅਤੇ ਪਰਮਿਟ ਆਦਿ ਦੀ ਮਿਆਦ 1 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ ਹੁਣ ਮਿਤੀ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ।

ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਮਹਾਂਮਾਰੀ ਕਾਰਨ ਬਣੇ ਗੰਭੀਰ ਹਾਲਾਤਾਂ ਦੇ ਚੱਲਦਿਆਂ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲੋਂ ਬੀਤੇ ਕੱਲ ਇਸ ਸਬੰਧੀ ਤਾਜ਼ਾ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਕਿਹਾ ਕਿ ਹਦਾਇਤਾਂ ਅਨੁਸਾਰ ਮੋਟਰ ਵਾਹਨ ਐਕਟ, 1988 ਅਤੇ ਸੈਂਟਰਲ ਮੋਟਰ ਵਾਹਨ ਨਿਯਮ, 1989 ਤਹਿਤ ਬਣਾਏ ਜਾਂਦੇ ਦਸਤਾਵੇਜ਼ ਜਿਵੇਂ ਕਿ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਪਰਮਿਟ ਆਦਿ ਜਿਨਾਂ ਦੀ ਮਿਆਦ 01 ਫਰਵਰੀ, 2020 ਤੋਂ ਬਾਅਦ ਜਾਂ 31 ਦਸੰਬਰ, 2020 ਤੱਕ ਖਤਮ ਹੋਣੀ ਹੈ, ਨੂੰ 31 ਦਸੰਬਰ, 2020 ਤੱਕ ਵੈਧ ਮੰਨਿਆ ਜਾਵੇਗਾ।

ਉਨਾਂ ਦੱਸਿਆ ਕਿ ਇਨਾਂ ਹਦਾਇਤਾਂ ਬਾਰੇ ਪੱਤਰ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਪੰਜਾਬ ਦੇ ਡੀਜੀਪੀ ਨੂੰ ਭੇਜ ਦਿੱਤਾ ਹੈ। ਇਸ ਤੋਂ ਇਲਾਵ ਏਡੀਜੀਪੀ (ਟ੍ਰੈਫਿਕ), ਸਾਰੇ ਡਿਪਟੀ ਕਮਿਸ਼ਨਰਾਂ, ਸਾਰੇ ਐਸਐਸਪੀਜ਼ ਅਤੇ ਟਰਾਂਸਪੋਰਟ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਵੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਆਮ ਨਾਗਰਿਕਾਂ ਨੂੰ ਕਿਸੇ ਪ੍ਰਕਾਰ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਕਤ ਹਦਾਇਤਾਂ ਦੇ ਮੱਦੇਨਜ਼ਰ ਵਾਹਨਾਂ ਦੀ ਚੈਕਿੰਗ ਦੌਰਾਨ ਜਿਨਾਂ ਵਿਅਕਤੀਆਂ, ਟਰਾਂਸਪੋਰਟਰਾਂ ਜਾਂ ਹੋਰ ਸੰਸਥਾਵਾਂ ਦੇ ਡਰਾਈਵਿੰਗ ਲਾਇਸੰਸ, ਰਜਿਸਟ੍ਰੇਸ਼ਨ ਸਰਟੀਫਿਕੇਟ ਜਾਂ ਪਰਮਿਟ 1 ਫਰਵਰੀ, 2020 ਤੋਂ ਬਾਅਦ ਰੀਨਿਊੇ ਨਹੀਂ ਕਰਵਾਏ ਗਏ ਹਨ ਉਨਾਂ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ ਕਿਉਂ ਕਿ ਨਵੀਆਂ ਹਦਾਇਤਾਂ ਅਨੁਸਾਰ ਅਜਿਹੇ ਦਸਤਾਵੇਜ਼ 31 ਦਸੰਬਰ, 2020 ਤੱਕ ਵੈਧ ਮੰਨੇ ਜਾਣਗੇ।

- Advertisement -spot_img

More articles

- Advertisement -spot_img

Latest article