ਚੰਡੀਗੜ੍ਹ, 28 ਅਗਸਤ- ਕੋਵਿਡ-19 ਦੇ ਮੱਦੇਨਜ਼ਰ ਪਟਿਆਲਾ ਅਤੇ ਅੰਮ੍ਰਿਤਸਰ ਮੈਡੀਕਲ ਕਾਲਜਾਂ ‘ਚ ਸਟਾਫ਼ ਨਰਸਾਂ ਅਤੇ ਹੋਰ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਦੇ ਮੰਤਵ ਨਾਲ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ. ਪੀ. ਸੋਨੀ ਵਲੋਂ ਅੱਜ ਸੈਕਟਰ-7, ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ਵਿਖੇ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਨ੍ਹਾਂ ‘ਚ 219 ਸਟਾਫ਼ ਨਰਸਾਂ, 5 ਰੇਡੀਓਗ੍ਰਾਫਰ ਅਤੇ 9 ਲੈਬ ਟੈਕਨੀਸ਼ੀਅਨਾਂ ਸ਼ਾਮਲ ਹਨ।
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਵੱਲੋਂ ਵੱਖ-ਵੱਖ ਕੈਟਾਗਰੀਆਂ ਦੇ 233 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਜਾਰੀ
