ਚੰਡੀਗੜ੍ਹ, 2 ਦਸੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਸਲਾਹਕਾਰ ਨਿਯੁਕਤ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਨੀ ਸਰਕਾਰ ਨੇ ਡਾ. ਐੱਸ. ਪੀ. ਐੱਸ. ਓਬਰਾਏ ਨੂੰ ਸਿਹਤ ਅਤੇ ਹੁਨਰ ਵਿਕਾਸ ਦੇ ਸਬੰਧਤ ਵਿੱਚ ਪੰਜਾਬ ਸਰਕਾਰ ਦਾ ਸਲਾਹਕਾਰ ਨਿਯੁਕਤ ਕੀਤਾ ਹੈ।