More

  ਡਾ: ਸੁਖਚੈਨ ਸਿੰਘ ਗਿੱਲ ਨੇ ਬਤੌਰ ਪੁਲਿਸ ਕਮਿਸ਼ਨਰ ਸੰਭਾਲਿਆ ਕਾਰਜਭਾਰ

  ਗੁਰੂ ਨਗਰੀ ਦੀ ਮੁੜ ਸੇਵਾ ਮਿਲਣ ਲਈ ਆਪਣੇ ਆਪ ਨੂੰ ਵੱਡਭਾਗਾ ਸਮਝਦਾ ਹਾਂ – ਗਿੱਲ

  ਅੰਮ੍ਰਿਤਸਰ, 22 ਸਤੰਬਰ (ਗਗਨ) – ਡਾ: ਸੁਖਚੈਨ ਸਿੰਘ ਗਿੱਲ,ਆਈ.ਪੀ.ਐਸ,ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਅੱਜ ਬਤੌਰ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਚਾਰਜ਼ ਲਿਆ। ਇਸ ਉਪਰੰਤ ਉਨਾਂ ਕਿਹਾ ਕਿ ਕਮਿਸ਼ਨਰੇਂਟ ਪੁਲਿਸ, ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣਾਂ ਅਤੇ ਟਰੈਫਿਕ ਨੂੰ ਨਿਰਵਿਘਨ ਚਲਾਉਂਣਾ ਉਹਨਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ।ਇਸ ਤੋਂ ਇਲਾਵਾ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਸਪੈਸ਼ਲ ਮੁਹਿੰਮ ਚਲਾ ਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲਿਆ ਨੂੰ ਕਾਬੂ ਕਰਕੇ ਕਾਰਵਾਈ ਕੀਤੀ ਜਾਵੇਗੀ।

  ਇਸ ਤੋਂ ਇਲਾਵਾ ਸਾਈਬਰ ਕਰਾਇਮ ਵੱਲ ਵਿਸ਼ੇਸ਼ ਧਿਆਨ ਦੇ ਕੇ ਆਈਨ ਲਾਈਨ ਠੱਗੀ ਕਰਨ ਵਾਲਿਆ ਦੇ ਖਿਲਾਫ਼ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਆਮ ਪਬਲਿਕ ਅਜਿਹੀ ਠੱਗੀ ਦਾ ਸ਼ਿਕਾਰ ਨਾ ਹੋ ਸਕੇ ਅਤੇ ਪਬਲਿਕ ਦੀਆਂ ਸ਼ਿਕਾਇਤਾਂ ਨੂੰ ਤਰਜ਼ੀਹ ਦੇ ਕੇ ਦਰਖਾਸਤਾਂ ਦਾ ਨਿਪਟਾਰਾ ਕੀਤਾ ਜਾਵੇਗਾ।ਡਾ:ਸੁਖਚੈਨ ਸਿੰਘ ਗਿੱਲ ਆਈ.ਪੀ.ਐਸ , ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸਾਲ 2003-ਬੈਚ ਦੇ ਆਈ.ਪੀ.ਐਸ ਅਧਿਕਾਰੀ ਹਨ। ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਅਹੁਦਾ ਸੰਭਾਲਨ ਤੋਂ ਪਹਿਲਾਂ ਐਸ.ਐਸ.ਪੀ ਹੁਸ਼ਿਆਰਪੁਰ, ਐਸ.ਐਸ.ਪੀ ਲੁਧਿਆਣਾ, ਐਸ.ਐਸ.ਪੀ ਬਠਿੰਡਾ, ਐਸ.ਐਸ.ਪੀ ਚੰਡੀਗੜ੍ਹ ਅਤੇ ਡੀ.ਆਈ.ਜੀ ਰੈਂਕ ਪਰ ਤਰੱਕੀਯਾਬ ਹੋਣ ਉਪਰੰਤ ਡੀ.ਆਈ.ਜੀ ਫਿਰੋਜ਼ਪੁਰ ਰੇਂਜ, ਡੀ.ਆਈ.ਜੀ ਪਟਿਆਲਾ ਰੇਂਜ਼ ਅਤੇ ਕਮਿਸ਼ਨਰ ਪੁਲਿਸ ਲੁਧਿਆਣਾ, ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ ਹੁਣ ਕਮਿਸ਼ਨਰ ਪੁਲਿਸ, ਜਲੰਧਰ ਤੋਂ ਬਲਦੀ ਹੋ ਕੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਦਾ ਚਾਰਜ਼ ਲਿਆ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img