More

  ਡਾ. ਸੋਹਲ ਦੀ ਅਗਵਾਈ ਵਿੱਚ ਵਲੰਟੀਅਰਾਂ ਦੀ ਮਿਹਨਤ ਸਦਕਾ ਹਲਕਾ ਤਰਨ ਤਾਰਨ ਵਿੱਚ ‘ਆਪ’ ਹੋਈ ਮਜ਼ਬੂਤ – ਖਹਿਰਾ, ਬਹਿੜਵਾਲ

  ਤਰਨ ਤਾਰਨ, 27 ਸਤੰਬਰ (ਬੁਲੰਦ ਆਵਾਜ ਬਿਊਰੋ) – ਆਮ ਆਦਮੀ ਪਾਰਟੀ ਹਲਕਾ ਤਰਨ ਤਾਰਨ ਦੇ ਬਲਾਕ ਪ੍ਰਧਾਨਾਂ ਅਤੇ ਸਰਕਲ ਇੰਚਾਰਜਾਂ ਦੀ ਮੀਟਿੰਗ ਹਲਕਾ ਇੰਚਾਰਜ ਡਾ. ਕਸ਼ਮੀਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹਲਕਾ ਦਫ਼ਤਰ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬਲਜੀਤ ਸਿੰਘ ਖਹਿਰਾ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪ੍ਰਧਾਨ ਗੁਰਵਿੰਦਰ ਸਿੰਘ ਬਹਿੜਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਸ:ਖਹਿਰਾ ਅਤੇ ਸ:ਬਹਿੜਵਾਲ ਨੇ ਵਲੰਟੀਅਰਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਵਿੱਚ ਵਲੰਟੀਅਰਾਂ ਦੀ ਮਿਹਨਤ ਸਦਕਾ ਹਲਕਾ ਤਰਨ ਤਾਰਨ ਬਹੁਤ ਮਜ਼ਬੂਤ ਹੋਇਆ ਹੈ ਅਤੇ ਇਸ ਹਲਕੇ ਵਿੱਚ ਪਾਰਟੀ ਦੀ ਜਿੱਤ ਯਕੀਨੀ ਹੋ ਚੁੱਕੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਹੁਣ ਚੋਣਾਂ ਦਾ ਸਮਾਂ ਨੇੜੇ ਆ ਚੁੱਕਾ ਹੈ, ਇਸ ਲਈ ਵੱਧ ਤੋਂ ਵੱਧ ਮਿਹਨਤ ਕੀਤੀ ਜਾਵੇ ਤਾਂ ਜੋ ਹਲਕੇ ਵਿੱਚ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇ।

  ਇਸ ਮੌਕੇ ਆਏ ਮਹਿਮਾਨਾਂ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਡਾ. ਸੋਹਲ ਨੇ ਕਿਹਾ ਕਿ ਵਲੰਟੀਅਰ ਰੀੜ੍ਹ ਦੀ ਹੱਡੀ ਹੁੰਦੇ ਹਨ।
  ਉਨ੍ਹਾਂ ਦੇ ਸਹਿਯੋਗ ਅਤੇ ਅਣਥੱਕ ਘਾਲਣਾ ਸਦਕਾ ਹੀ ਉਨ੍ਹਾਂ ਨੂੰ ਹਲਕਾ ਇੰਚਾਰਜ ਤੌਰ ਤੇ ਸੇਵਾ ਕਰਨ ਦਾ ਮਾਣ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਭਵਿੱਖ ਵਿਚ ਵੀ ਵਲੰਟੀਅਰ ਸਾਥੀਆਂ ਕੋਲੋਂ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਤਰਸੇਮ ਸਿੰਘ ਸੋਹਲ, ਮਾਸਟਰ ਸ਼ਿੰਗਾਰਾ ਸਿੰਘ, ਕੈਪਟਨ ਲਖਵਿੰਦਰ ਸਿੰਘ ਮੰਨਣ, ਬਲਦੇਵ ਸਿੰਘ ਪੰਨੂੰ, ਮਾਨ ਸਿੰਘ ਕਲੇਰ, ਅਮਰੀਕ ਸਿੰਘ ਮਲੀਆ, ਜਗਦੀਸ਼ ਸਿੰਘ ਸੋਢੀ, ਮਾਸਟਰ ਗੁਰਜੀਤ ਸਿੰਘ ਝਾਮਕਾ, ਹਰਜੀਤ ਸਿੰਘ ਸੋਹਲ, ਕਾਰਜ ਸਿੰਘ ਰੰਧਾਵਾ, ਬਲਜੀਤ ਸਿੰਘ ਗੋਹਲਵੜ, ਇੰਦਰਜੀਤ ਸਿੰਘ, ਗੁਰਵਿੰਦਰ ਸਿੰਘ ਸੋਨੂੰ, ਰਣਜੀਤ ਸਿੰਘ ਸੋਨੂੰ, ਤੇਜਿੰਦਰ ਹੈਰੀ, ਭੁਪਿੰਦਰ ਸਿੰਘ ਰਿੰਕੂ, ਨਿਰਮਲਜੀਤ ਸਿੰਘ ਠੇਕੇਦਾਰ, ਪ੍ਰਿੰਸ ਲਾਲ ਸਿੰਘ, ਦੇਸਾ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਇੰਦਰਬੀਰ ਸਿੰਘ ਬੁਰਜ, ਰਣਬੀਰ ਸਿੰਘ ਰੰਧਾਵਾ, ਗੁਰਚਰਨ ਸਿੰਘ, ਹਰਸਿਮਰਨਜੀਤ ਸਿੰਘ, ਜਤਿੰਦਰਪਾਲ ਸਿੰਘ, ਮਨਜਿੰਦਰ ਸਿੰਘ, ਸੁੱਖਾ ਸਿੰਘ, ਸੁਖਵਿੰਦਰ ਸਿੰਘ, ਨਵਦੀਪ ਸਿੰਘ ਅਰੋੜਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਲੰਟੀਅਰ ਹਾਜ਼ਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img