More

    ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਰਈਆ ਮੰਡੀ ਵਿਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ

    ਕਿਸਾਨਾਂ ਦਾ ਇਕ-ਇਕ ਦਾਣਾ ਖਰੀਦਣ ਦਾ ਦਿੱਤਾ ਭਰੋਸਾ

    ਅੰਮ੍ਰਿਤਸਰ, 3 ਅਕਤੂਬਰ (ਗਗਨ) – ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਕੋਸ਼ਿਸ਼ ਸਦਕਾ ਕੇਂਦਰ ਸਰਕਾਰ ਵੱਲੋਂ 3 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੇ ਕੀਤੇ ਗਏ ਐਲਾਨ ਦੇ ਨਾਲ ਹੀ ਜਿਲ੍ਹੇ ਵਿਚ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਜਿਲ੍ਹੇ ਦੀ ਵੱਡੀ ਅਨਾਜ ਮੰਡੀ ਰਈਆ ਵਿਖੇ ਪਹੁੰਚ ਕੇ ਵਿਧਾਇਕ ਸ. ਸੰਤੋਖ ਸਿੰਘ ਭਲਾਈਪੁਰ ਤੇ ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਉਨਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਤੁਹਾਡੀ ਫਸਲ ਦਾ ਇਕ-ਇਕ ਦਾਣਾ ਖਰੀਦ ਕਰੇਗੀ, ਪਰ ਤੁਸੀਂ ਗਿੱਲੀ ਅਤੇ ਵੱਧ ਨਮੀ ਵਾਲਾ ਝੋਨਾ ਮੰਡੀ ਵਿਚ ਨਾ ਲਿਆਉ। ਸ. ਭਲਾਈਪੁਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਕਿਹਾ ਕਿ ਉਨਾਂ ਦੇ ਯਤਨਾਂ ਸਦਕਾ ਇਹ ਸੰਭਵ ਹੋਇਆ ਹੈ, ਨਹੀਂ ਤਾਂ ਕੇਂਦਰ ਸਰਕਾਰ ਨੇ ਇਸ ਵਾਰ ਸਰਕਾਰੀ ਖ੍ਰੀਦ ਨੂੰ 10 ਦਿਨ ਲਈ ਅੱਗੇ ਪਾ ਦਿੱਤਾ ਸੀ, ਜੋ ਕਿ ਕਿਸਾਨਾਂ ਦੀ ਆਰਥਿਕ ਲੁੱਟ ਦਾ ਵੱਡਾ ਕਾਰਨ ਬਣ ਸਕਦੀ ਸੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

    ਉਨਾਂ ਕਿਹਾ ਕਿ ਸਰਕਾਰ ਵੱਲੋਂ ਤੈਅ ਸ਼ੁਦਾ ਮਾਪਦੰਡ ਮੁਤਾਬਿਕ 17 ਫੀਸਦੀ ਤੱਕ ਨਮੀ ਵਾਲੇ ਝੋਨੇ ਦੀ ਖਰੀਦ ਕਰਨ ਦੀ ਆਗਿਆ ਹੈ ਅਤੇ ਉਸ ਤੋਂ ਵੱਧ ਨਮੀ ਵਾਲਾ ਝੋਨਾ ਨਹੀਂ ਖਰੀਦਿਆ ਜਾਵੇਗਾ। ਉਨਾਂ ਕਿਹਾ ਕਿ ਮੰਡੀ ਵਿਚ ਕਿਸਾਨ ਨੂੰ ਖੱਜ਼ਲ ਨਾ ਹੋਣਾ ਪਵੇ ਲਈ ਜ਼ਰੂਰੀ ਹੈ ਕਿ ਉਹ ਸੁੱਕਾ ਝੋਨਾ ਮੰਡੀ ਵਿਚ ਲੈ ਕੇ ਆਉਣ। ਇਸ ਲਈ ਨਾ ਤਾਂ ਗਿੱਲੇ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਨਾ ਹੀ ਸਵੇਰੇ ਧੁੱਪ ਚੜਨ ਤੋਂ ਪਹਿਲਾਂ ਤੇ ਸ਼ਾਮ ਸੂਰਜ ਛਿਪਣ ਤੋਂ ਪਹਿਲਾਂ ਝੋਨੇ ਦੀ ਕਟਾਈ ਹੋਵੇ। ਡਿਪਟੀ ਕਮਿਸ਼ਨਰ ਨੇ ਆੜਤੀਆਂ ਨਾਲ ਗੱਲਬਾਤ ਕਰਦੇ ਤਾਕੀਦ ਕੀਤੀ ਕਿ ਬੋਗਸ ਬਿਲਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਤੋਂ ਬਾਹਰੋਂ ਆਇਆ ਝੋਨਾ ਕਿਸੇ ਵੀ ਤਰਾਂ ਤੋਲਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਉਨਾਂ ਸ਼ੈਲਰ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ। ਇਸ ਮੌਕੇ ਜਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਸ੍ਰੀ ਰਾਜ ਰਿਸ਼ੀ, ਜਿਲ੍ਹਾ ਮੰਡੀ ਅਧਿਕਾਰੀ ਸ. ਅਮਨਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img