ਡਿਪਟੀ ਕਮਿਸ਼ਨਰ ਨੇ ਕੀਤੀ ਵੱਖ-ਵੱਖ ਬਰਾਚਾਂ ਦੀ ਜਾਂਚ

63

ਸਰਕਾਰੀ ਦਫਤਰ ਸਵੇਰੇ 8 ਵਜੇ ਤੋਂ 2 ਵਜੇ ਤੱਕ ਕੰਮ ਕਰਨਗੇ – ਡਿਪਟੀ ਕਮਿਸ਼ਨਰ

Italian Trulli

ਅੰਮ੍ਰਿਤਸਰ, 2 ਜੁਲਾਈ (ਗਗਨ) – ਸੂਬੇ ਨੂੰ ਦਰਪੇਸ਼ ਬਿਜਲੀ ਦੀ ਅਣਕਿਆਸੀ ਘਾਟ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਦਫਤਰਾਂ ਦਾ ਸਮਾਂ ਘਟਾਉਣ ਦੇ ਜੋ ਨਿਰਦੇਸ਼ ਦਿੱਤੇ ਗਏ ਹਨ, ਉਸ ਅਨੁਸਾਰ ਜਿਲ੍ਹੇ ਦੇ ਸਾਰੇ ਦਫਤਰ ਸਵੇਰੇ 8 ਵਜੇ ਤੋਂ ਦੁਪਿਹਰ 2 ਵਜੇ ਤੱਕ ਹੀ ਖੋਲ੍ਹੇ ਜਾਣ ਅਤੇ ਇਸ ਦੌਰਾਨ ਕਿਸੇ ਵੀ ਦਫਤਰ ਵਿਚ ਏਅਰ ਕੰਡੀਸ਼ਨਰ ਦੀ ਵਰਤੋਂ ਨਾ ਕੀਤੀ ਜਾਵੇ। ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਸਾਰੇ ਵਿਭਾਗਾਂ ਨੂੰ ਇਹ ਨਿਰਦੇਸ਼ ਦਿੰਦੇ ਅੱਜ ਸਵੇਰੇ ਆਪਣੇ ਦਫਤਰ ਦੀ ਵੱਖ-ਵੱੱਖ ਬਰਾਂਚਾ ਦੀ ਨਿੱਜੀ ਤੌਰ ਉਤੇ ਪਹੁੰਚ ਕੇ ਜਾਂਚ ਵੀ ਕੀਤੀ ਅਤੇ ਕਰਮਚਾਰੀਆਂ ਨੂੰ ਬਿਜਲੀ ਬਚਤ ਦੀ ਅਪੀਲ ਵੀ ਕੀਤੀ।

ਉਨਾਂ ਸਾਰੇ ਸਰਕਾਰੀ ਦਫਤਰਾਂ ਨੂੰ ਆਪੋ-ਆਪਣੇ ਦਫਤਰਾਂ ਵਿਚ ਬਿਜਲੀ ਦੀ ਵਰਤੋਂ ਸੁਚੱਜੇ ਢੰਗ ਨਾਲ ਕਰਨ ਦੀ ਅਪੀਲ ਕਰਦੇ ਦੱਸਿਆ ਕਿ ਸਥਿਤੀ ਗੰਭੀਰ ਹੈ ਕਿਉਂ ਜੋ ਸੂਬੇ ਵਿਚ ਬਿਜਲੀ ਦੀ ਮੰਗ 14500 ਮੈਗਾਵਾਟ ਤੱਕ ਪਹੁੰਚ ਗਈ ਹੈ। ਉਨਾਂ ਨੇ ਦੱਸਿਆ ਕਿ ਹੁਣ ਸਰਕਾਰੀ ਦਫਤਰ ਜੋ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕੰਮ ਕਰਨਗੇ, ਵਿੱਚ ਏਅਰ ਕੰਡੀਸ਼ਨਰ (ਏ.ਸੀ.) ਦੀ ਵਰਤੋਂ ਉੱਤੇ ਪਾਬੰਦੀ ਰਹੇਗੀ। ਉਨਾਂ ਕਿਹਾ ਕਿ ਬਿਜਲੀ ਕੱਟਾਂ ਕਾਰਨ ਕਿਸਾਨ ਝੋਨਾ ਲਗਾਉਣ ਦਾ ਆਪਣਾ ਕੀਮਤੀ ਸਮਾਂ ਗੁਆ ਰਹੇ ਹਨ, ਸੋ ਮੁੱਖ ਮੰਤਰੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਵਿਘਨ ਬਿਜਲੀ ਸਪਲਾਈ ਲਈ ਖੇਤੀਬਾੜੀ ਖੇਤਰ ਨੂੰ ਹੀ ਤਰਜੀਹ ਦਿੱਤੀ ਜਾਣੀ ਹੈ।