More

    ਡਿਪਟੀ ਕਮਿਸ਼ਨਰ ਵੱਲੋਂ ਬੀ.ਐਲ.ਓਜ਼. ਦੀ ਹਾਜਰੀ ਦੀ ਅਚਨਚੇਤ ਕੀਤੀ ਚੈਕਿੰਗ

    ਅੰਮ੍ਰਿਤਸਰ, 6 ਨਵੰਬਰ (ਗਗਨ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.11.2021 ਨੂੰ ਯੋਗਤਾ ਮਿਤੀ 01.01.2022 ਦੇ ਆਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ 2022 ਦੀ ਜਿਲ੍ਹੇ ਵਿੱਚ ਪੈਂਦੇ ਚੋਣ ਹਲਕਿਆ ਦੀ ਮੁੱਢਲੀ ਪ੍ਰਕਾਸਨਾ ਕੀਤੀ ਜਾ ਚੁੱਕੀ ਹੈ, ਜਿਸ ਪ੍ਰੋਗਰਾਮ ਅਨੁਸਾਰ ਅਨੁਸਾਰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਮਿਤੀ 01.11.2021 ਤੋਂ ਮਿਤੀ 30.11.2021 ਤੱਕ ਲਏ ਜਾਣਗੇ। ਆਮ ਜਨਤਾ ਦੀ ਸਹੂਲਤ ਲਈ ਮਿਤੀ 06.11.2021, ਮਿਤੀ 07.11.2021, ਮਿਤੀ 20.11.2021 ਅਤੇ ਮਿਤੀ 21.11.2021 ਨੂੰ ਸਪੈਲ ਕੰਪੈਅਨ ਦੀਆ ਮਿਤੀਆ ਨਿਰਧਾਰਤ ਕੀਤੀਆ ਗਈਆ ਹਨ, ਜਿਸ ਦੌਰਾਨ ਬੀ.ਐਲ.ਓਜ਼. ਆਪਣੇ-ਆਪਣੇ ਪੋਲਿੰਗ ਸਟੇਸਨ ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ। ਅੱਜ ਸਪੈਸਲ ਕੈਪ ਮਿਤੀ 06.11.2021 ਦੌਰਾਨ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਬੀ.ਐਲ.ਓਜ਼. ਦੀ ਹਾਜਰੀ ਅਤੇ ਕੰਮ ਦੀ ਚੈਕਿੰਗ ਲਈ ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਵਿੱਚ ਪੈਂਦੇ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ, ਅੰਮ੍ਰਿਤਸਰ ਵਿੱਚ ਸਥਾਪਤ ਪੋਲਿੰਗ ਸਟੇਸਨ ਨੰ. 100, 101,102 ਅਤੇ ਖਾਲਸਾ ਕਾਲਜ ਫਾਰ ਵੂਮੈਨ ਵਿੱਚ ਪੈਂਦੇ ਪੋਲਿੰਗ ਸਟੇਸਨ ਨੰ. 97, 98, 99 ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪਾਇਆ ਗਿਆ ਕਿ ਸਮੂਹ ਬੀ.ਐਲ.ਓਜ਼. ਡਿਊਟੀ ਤੇ ਹਾਜਰ ਸਨ।

    ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਸਮੂਹ ਬੀ.ਐਲ.ਓਜ਼. ਨੂੰ ਹਦਾਇਤ ਕੀਤੀ ਗਈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਜਨਸੰਖਿਆ ਅਨੁਸਾਰ 18-19 ਸਾਲ ਵਾਲੇ ਲਗਭਗ 60,000 ਨਾਗਰਿਕਾ ਦੀ ਰਜਿਸਟਰੇਸਨ ਕਰਨੀ ਬਕਾਇਆ ਹੈ। ਇਸ ਲਈ ਹਰੇਕ ਬੀ.ਐਲ.ਓ. ਘਰ-ਘਰ ਜਾ ਕੇ ਅਜਿਹੇ ਨਾਗਰਕਿਾ ਦੀ ਸ਼ਨਾਖਤ ਕਰਨ ਅਤੇ 100% ਰਜਿਸਟਰੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਹਨਾਂ ਦੇ ਪੋਲਿੰਗ ਏਰੀਏ ਵਿੱਚ ਪੀ.ਡਬਲਿਯੂ.ਡੀਜ਼., ਟਰਾਂਸਜੰਡਰ ਅਤੇ ਐਨ.ਆਰ.ਆਈਜ਼. ਦੀ 100% ਰਜਿਸਟਰੇਸ਼ਨ ਵੀ ਯਕੀਨੀ ਬਣਾਈ ਜਾਵੇ। ਉਹਨਾ ਵੱਲੋਂ ਦੱਸਿਆ ਗਿਆ ਕਿ ਇਹਨਾਂ ਚਾਰ ਕੈਟਾਗਿਰੀਜ਼ ਦੀ ਰਜਿਸਟਰੇਸ਼ਨ ਸਬੰਧੀ ਬੂਥ ਵਾਇਜ ਜਾਇਜਾ ਲਿਆ ਜਾਵੇਗਾ।
    ਉਹਨਾਂ ਦੱਸਿਆ ਕਿ ਮਿਤੀ 07.11.2021 ਨੂੰ ਵੀ ਜਿਲ੍ਹੇ ਦੇ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਸਥਾਪਤ 2194 ਪੋਲਿੰਗ ਸਟੇਸਨਾ ਵਿੱਚ ਬੀ.ਐਲ.ਓਜ਼. ਹਾਜਰ ਰਹਿ ਕਿ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਨਗੇ ਅਤੇ ਇਸ ਦਿਨ ਵੀ ਬੀ.ਐਲ.ਓਜ਼. ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਹਨਾਂ ਵੱਲੋਂ ਆਮ ਜਨਤਾ ਅਤੇ ਰਾਜਨੀਤਿਕ ਪਾਰਟੀਆ ਨੂੰ ਅਪੀਲ ਕੀਤੀ ਕਿ ਸਰਸਰੀ ਸੁਧਾਈ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਪੂਰਾ-ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਦੌਰਾਨ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਚੋਣ ਕਾਨੂੰਗੋ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img