ਐੱਸ.ਏ.ਐੱਸ ਨਗਰ (ਮੁਹਾਲੀ), 21 ਅਗਸਤ – ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਤਹਿਤ ਪਰਚਾ ਦਰਜ ਕਰਨ ਦਾ ਹੁਕਮ; ਕਿਸੇ ਵੇਲੇ ਹੋ ਸਕਦੀ ਹੈ ਗ੍ਰਿਫ਼ਤਾਰੀ। ਇਥੋਂ ਦੀ ਇਕ ਅਦਾਲਤ ਨੇ ਮੁਲਤਾਨੀ ਅਗਵਾ ਕੇਸ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਧਾਰਾ 302 ਜੋੜਨ ਦੇ ਹੁਕਮ ਦੇ ਦਿੱਤੇ ਹਨ। ਇਸ ਨਾਲ ਕਿਸੇ ਵੀ ਸਮੇਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਹੋ ਸਕਦੀ ਹੈ। ਅਦਾਲਤ ਨੇ ਵਾਅਦਾ ਮੁਆਫ਼ ਗਵਾਹ ਬਣੇ ਸੈਣੀ ਦੇ ਦੋ ਪੁਰਾਣੇ ਸਾਥੀਆਂ ਦੇ ਬਿਆਨਾਂ ਦੇ ਆਧਾਰ ‘ਤੇ ਇਹ ਹੁਕਮ ਦਿੱਤਾ।