ਡੇਰਾ ਸਿਰਸਾ ਦੇ ਬੁਲਾਰਿਆਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਹਰਿਆਣਾ ਵਿੱਚ ਡੇਰਾ ਸਿਰਸਾ ਦੇ ਪੈਰੋਕਾਰਾਂ ਖ਼ਿਲਾਫ਼ ਦਰਜ ਹੋਏ ਕੇਸ ਵਾਪਸ ਲਏ ਜਾਣ। ਕਈ ਬੁਲਾਰਿਆਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਮਹਿੰਦਰਪਾਲ ਦੀ ਲਾਸ਼ ਚਾਰ-ਪੰਜ ਦਿਨ ਵੀ ਰੱਖਣੀ ਪਈ ਤਾਂ ਉਹ ਰੱਖਣਗੇ, ਪਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾ ਕੇ ਰਹਿਣਗੇ।

ਫ਼ਰੀਦਕੋਟ: ਕੋਟਕਪੂਰਾ ਦੇ ਨਾਮ ਚਰਚਾ ਘਰ ਦੇ ਮੰਚ ਤੋਂ ਡੇਰਾ ਸਿਰਸਾ ਦੇ ਪੈਰੋਕਾਰਾਂ ਨੇ ਕੈਪਟਨ ਸਰਕਾਰ ਸਾਹਮਣੇ ਬੇਹੱਦ ਵੱਡੀ ਮੰਗ ਰੱਖ ਦਿੱਤੀ ਹੈ। ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਮਹਿੰਦਰਪਾਲ ਬਿੱਟੂ ਖ਼ਿਲਾਫ਼ ਦਰਜ ਬੇਅਦਬੀ ਦੇ ਕੇਸ ਵਾਪਸ ਲਏ ਜਾਣ। ਜਿੰਨਾ ਚਿਰ ਸਰਕਾਰ ਇਹ ਮੰਗ ਨਹੀਂ ਮੰਨਦੀ, ਓਨਾ ਚਿਰ ਮਹਿੰਦਰਪਾਲ ਦਾ ਸਸਕਾਰ ਨਹੀਂ ਕੀਤਾ ਜਾਵੇਗਾ।ਡੇਰਾ ਸਿਰਸਾ ਦੇ ਬੁਲਾਰੇ ਤੇ 45 ਮੈਂਬਰੀ ਕਮੇਟੀ ਦੇ ਮੈਂਬਰ ਹਰਚਰਨ ਸਿੰਘ ਨੇ ਕਿਹਾ ਕਿ ਬਿੱਟੂ ਜਿਨ੍ਹਾਂ ਮਾਮਲਿਆਂ ਕਰਕੇ ਉਸ ਜੇਲ੍ਹ ਵਿੱਚ ਪਹੁੰਚੇ ਉਨ੍ਹਾਂ ਨੂੰ ਖਾਰਜ ਕੀਤਾ ਜਾਵੇ ਅਤੇ ਦੋ ਮੁਲਜ਼ਮਾਂ ਤੋਂ ਇਲਾਵਾ ਉਨ੍ਹਾਂ ਦੇ ਪਿੱਛੇ ਕੰਮ ਕਰਦੀ ਸੋਚ ਨੂੰ ਵੀ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰਿਆਣਾ ਵਿੱਚ ਡੇਰਾ ਸਿਰਸਾ ਦੇ ਪੈਰੋਕਾਰਾਂ ਖ਼ਿਲਾਫ਼ ਦਰਜ ਹੋਏ ਕੇਸ ਵਾਪਸ ਲਏ ਜਾਣ। ਕਈ ਬੁਲਾਰਿਆਂ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਮਹਿੰਦਰਪਾਲ ਦੀ ਲਾਸ਼ ਚਾਰ-ਪੰਜ ਦਿਨ ਵੀ ਰੱਖਣੀ ਪਈ ਤਾਂ ਉਹ ਰੱਖਣਗੇ, ਪਰ ਸਰਕਾਰ ਤੋਂ ਆਪਣੀਆਂ ਮੰਗਾਂ ਮੰਨਵਾ ਕੇ ਰਹਿਣਗੇ।ਜ਼ਿਕਰਯੋਗ ਹੈ ਕਿ ਬੀਤੇ ਦਿਨ ਬੇਅਦਬੀ ਮਾਮਲਿਆਂ ਦਾ ਸਾਹਮਣਾ ਕਰ ਰਹੇ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੁੱਖ ਮੈਂਬਰ ਮਹਿੰਦਰਪਾਲ ਬਿੱਟੂ ਨੂੰ ਨਾਭਾ ਜੇਲ੍ਹ ਵਿੱਚ ਸਾਥੀ ਕੈਦੀਆਂ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਇਸ ਤੋਂ ਬਾਅਦ ਕੈਪਟਨ ਸਰਕਾਰ ਨੇ ਦੋ ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਕੇ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ ਅਤੇ ਮੁਲਜ਼ਮ ਮਨਿੰਦਰ ਸਿੰਘ ਤੇ ਗੁਰਸੇਵਕ ਸਿੰਘ ‘ਤੇ ਕੇਸ ਵੀ ਦਰਜ ਕਰ ਲਿਆ ਗਿਆ ਹੈ।ਆਪਣੇ ਲੀਡਰ ਦੇ ਇਸ ਹਸ਼ਰ ਤੋਂ ਖ਼ਫ਼ਾ ਹੋਏ ਡੇਰਾ ਸਿਰਸਾ ਦੇ ਪੈਰੋਕਾਰ ਹੁਣ ਕੈਪਟਨ ਸਰਕਾਰ ਤੋਂ ਬਿੱਟੂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕਰ ਰਹੇ ਹਨ। ਅਜਿਹੇ ਵਿੱਚ ਸਿੱਖ ਜਥੇਬੰਦੀਆਂ ਨਾਲ ਉਨ੍ਹਾਂ ਦਾ ਟਕਰਾਅ ਵੱਧ ਸਕਦਾ ਹੈ।