ਦਮਦਮੀ ਟਕਸਾਲ ਵੱਲੋਂ 6 ਜੂਨ ’ਤੇ 37 ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ – ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

18

ਮਹਿਤਾ ਚੌਕ, 27 ਮਈ (ਰਛਪਾਲ ਸਿੰਘ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ’ਚ 37ਵਾਂ ਸ਼ਹੀਦੀ ਸਮਾਗਮ 6 ਜੂਨ 2021 ਦਿਨ ਐਤਵਾਰ ਨੂੰ ਦਮਦਮੀ ਟਕਸਾਲ ਦੇ ਹੈੱਡ ਕੁਆਟਰ, ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਮਨਾਇਆ ਜਾ ਰਿਹਾ ਹੈ।

Italian Trulli

ਇਸ ਬਾਰੇ ਪ੍ਰੋ: ਸਰਚਾਂਦ ਸਿੰਘ ਅਨੁਸਾਰ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਵਾਰ 1 ਜੂਨ 2021 ਤੋਂ ਸ਼ਹੀਦੀ ਸਮਾਗਮ ਆਰੰਭ ਹੋਣਗੇ ਜੋ 5 ਜੂਨ ਤਕ ਸ਼ਾਮ 4 ਵਜੇ ਤੋਂ 6 ਤੱਕ ਹਰ ਰੋਜ਼ ਗੁਰਦੁਆਰਾ ਸਾਹਿਬ ਵਿਖੇ ਕਥਾ ਕੀਰਤਨ ਰਾਹੀ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ ਅਤੇ 6 ਜੂਨ ਨੂੰ ਸਵੇਰੇ ਸ਼ਹੀਦਾਂ ਦੀ ਮਿੱਠੀ ਯਾਦ ਵਿਚ ਆਰੰਭੇ ਗਏ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦਾ ਭੋਗ ਪੈਣ ਉਪਰੰਤ ਮੁੱਖ ਸਮਾਗਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਸਜਾਏ ਜਾਣਗੇ ।

ਉਨ੍ਹਾਂ ਘੱਲੂਘਾਰਾ ਹਫ਼ਤਾ ਸਤਿਕਾਰ ਅਤੇ ਸ਼ਰਧਾ ਭਾਵਨਾ ਨਾਲ ਮਨਾਉਣ ਦੀ ਦੁਨੀਆ ਭਰ ਵੱਸਦੀਆਂ ਸਿੱਖ ਸੰਗਤਾਂ ਨੂੰ ਸਨਿਮਰ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੂਨ ’84 ‘ਚ ਹਕੂਮਤ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਫ਼ੌਜ ਰਾਹੀ ਤੋਪਾਂ ਟੈਂਕਾਂ ਨਾਲ ਭਿਆਨਕ ਹਮਲਾ ਕਰਦਿਆਂ ਤੀਸਰੇ ਘੱਲੂਘਾਰੇ ਨੂੰ ਅੰਜਾਮ ਦਿੱਤਾ। ਜਿਸ ਦਾ ਸਿੱਖ ਕੌਮ ਵੱਲੋਂ ਸਿੱਖ ਰਵਾਇਤਾਂ ਅਤੇ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਅਗਵਾਈ ‘ਚ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਨਰਲ ਭਾਈ ਸੁਬੇਗ ਸਿੰਘ, ਜਥੇਦਾਰ ਬਾਬਾ ਠਾਰਾ ਸਿੰਘ ਸਮੇਤ ਅਨੇਕਾਂ ਸਿੰਘ ਸਿੰਘਣੀਆਂ ਮੂੰਹ ਤੋੜਵਾਂ ਜਵਾਬ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ।

ਪਾਵਨ ਗੁਰਧਾਮਾਂ ਦੀ ਰੱਖਿਆ ਅਤੇ ਕੌਮੀ ਆਨ ਤੇ ਸ਼ਾਨ ਖ਼ਾਤਰ ਇਨ੍ਹਾਂ ਮਹਾਨ ਸ਼ਹੀਦਾਂ ਦੀ ਯਾਦ ਵਿਚ ਕੌਮ ਹਰ ਸਾਲ 1 ਤੋਂ 6 ਜੂਨ ਤਕ ਪੂਰੀ ਸ਼ਰਧਾ ਭਾਵਨਾ ਤਹਿਤ ਸ਼ਹੀਦੀ ਹਫ਼ਤਾ ਅਤੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਹੀਦੀ ਸਮਾਗਮ ਮਨਾਉਂਦੀ ਆਈ ਹੈ। ਇਸੇ ਪ੍ਰਕਾਰ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਇਨ੍ਹਾਂ ਪਾਵਨ ਸ਼ਹੀਦਾਂ ਦੀ ਯਾਦ ਵਿਚ ਵੱਡੀ ਪੱਧਰ ‘ਤੇ ਲਗਾਤਾਰ ਜੂਨ ਦੇ ਪਹਿਲੇ ਹਫ਼ਤੇ ਸ਼ਹੀਦੀ ਸਮਾਗਮ ਕੀਤੇ ਜਾਂਦੇ ਰਹੇ ਹਨ। ਦਮਦਮੀ ਟਕਸਾਲ ਦੇ ਮੁਖੀ ਨੇ ਕੋਵਿਡ 19 ਦੇ ਨਿਯਮਾਂ ਦੀ ਪਾਲਣਾ ਪ੍ਰਤੀ ਖ਼ਿਆਲ ਰੱਖਦਿਆਂ ਸਮੂਹ ਸੰਗਤਾਂ ਹੁੰਮ੍ਹ ਹੁੰਮਾ ਕੇ ਗੁ: ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।