ਦਰਬਾਰਾ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹੁਸ਼ਿਆਰਪੁਰ ਦਾ ਸੰਭਾਲਿਆ ਕਾਰਜਭਾਰ

48

ਅੰਮ੍ਰਿਤਸਰ, 5 ਜੁਲਾਈ (ਗਗਨ) – 2012 ਬੈਚ ਦੇ ਪੀ.ਸੀ.ਐਸ ਅਫ਼ਸਰ ਦਰਬਾਰਾ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੇ ਤੌਰ ’ਤੇ ਅਹੁੱਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਡਿਪਟੀ ਡਾਇਰੈਕਟਰ ਸਥਾਨਕ ਸੰਸਥਾਵਾਂ ਵਜੋਂ ਜਲੰਧਰ ਵਿੱਚ ਤਾਇਨਾਤ ਸਨ।ਅਹੁੱਦਾ ਸੰਭਾਲਣ ਦੇ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਹਰ ਯੋਜਨਾ ਮੁੱਖ ਤੌਰ ’ਤੇ ਮਗਨਰੇਗਾ ਅਤੇ ਘਰ-ਘਰ ਰੋਜ਼ਗਾਰ ਮਿਸ਼ਨ ਦਾ ਲਾਭ ਸਹੀ ਲਾਭਪਾਤਰੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ 100 ਫੀਸਦੀ ਕੋਵਿਡ ਟੀਕਾਕਰਨ ਅਤੇ ਪੇਂਡੂ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ਦਾ ਪੂਰਾ ਯਤਨ ਕੀਤਾ ਜਾਵੇਗਾ।

Italian Trulli

ਜ਼ਿਕਰਯੋਗ ਹੈ ਕਿ ਦਰਬਾਰਾ ਸਿੰਘ ਐਸ.ਡੀ.ਐਮ ਕਪੂਰਥਲਾ, ਡੀ.ਟੀ.ਓ ਹੁਸ਼ਿਆਰਪੁਰ, ਵਧੀਕ ਮੁੱਖ ਪ੍ਰਸ਼ਾਸਕ ਗਲਾਡਾ, ਆਰ.ਟੀ.ਏ ਜਲੰਧਰ, ਵਧੀਕ ਮੁੱਖ ਪ੍ਰਸ਼ਾਸਕ ਜੇ.ਡੀ.ਏ., ਆਰ, ਟੀ.ਏ ਅੰਮ੍ਰਿਤਸਰ ਅਤੇ ਡਿਪਟੀ ਡਾਇਰੈਕਟਰ ਸਥਾਨਕ ਸੰਸਥਾ ਦੇ ਤੌਰ ’ਤੇ ਸੇਵਾਵਾਂ ਦੇ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਲੋਕ ਸਮੱਸਿਆਵਾਂ ਦਾ ਸਮੇਂਬੱਧ ਤਰੀਕੇ ਨਾਲ ਨਿਪਟਾਰਾ ਕੀਤਾ ਜਾਵੇਗਾ।ਏ.ਡੀ.ਸੀ (ਵਿਕਾਸ) ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਨਿਰਵਿਘਨ ਸੁਚਾਰੂ ਢੰਗ ਨਾਲ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਨੂੰ ਲੈ ਕੇ ਸਰਕਾਰੀ ਯੋਜਨਾਵਾਂ ਨੂੰ ਹੋਰ ਵੀ ਜ਼ਿਆਦਾ ਪ੍ਰਭਾਵੀ ਢੰਗ ਨਾਲ ਜ਼ਿਲ੍ਹੇ ਵਿੱਚ ਲਾਗੂ ਕੀਤਾ ਜਾਵੇਗਾ ਤਾਂ ਜੋ ਸਹੀ ਸਮੇਂ ’ਤੇ ਲੋਕਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਮਿਲ ਸਕੇ।