More

  ਦਿਲੀ ਕਮੇਟੀ ਵਲੋਂ ਕੋਰੋਨਾ ਦੌਰਾਨ ਗਰੀਬ ਸਿੱਖ ਪਰਿਵਾਰਾਂ ਲਈ ਪੈਕੇਜ ਦਾ ਐਲਾਨ

  ਨਵੀਂ ਦਿੱਲੀ, 7 ਜੁਲਾਈ (ਬੁਲੰਦ ਆਵਾਜ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਕਾਲ ‘ਚ ਆਰਥਿਕ ਸੰਕਟ ‘ਚ ਘਿਰੇ ਸਿੱਖ ਪਰਿਵਾਰਾਂ ਲਈ ਵੱਡੇ ਆਰਥਿਕ ਪੈਕੇਜ ਦਾ ਐਲਾਨ ਕੀਤਾ ਹੈ। ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੋਰੋਨਾ ਕਾਲ ‘ਚ ਜਿਹੜੇ ਰਾਗੀ, ਢਾਡੀ, ਕੀਰਤਨੀਏ ਜਾਂ ਗ੍ਰੰਥੀ ਸਿੰਘਾਂ ਨੇ ਆਪਣਾ ਰੁਜ਼ਗਾਰ ਗੁਆਇਆ ਹੈ, ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇਗੀ ਤੇ ਲੰਗਰ ਲਈ ਰਸਦ ਵੀ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਰੋਨਾ ਕਾਲ ਦੌਰਾਨ ਜਿਹੜੇ ਸਿੱਖ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਹੈ, ਉਨ੍ਹਾਂ ਬੱਚਿਆਂ ਨੂੰ ਕਮੇਟੀ ਦੇ ਸਕੂਲਾਂ ‘ਚ 12ਵੀਂ ਤੱਕ ਮੁਫਤ ਵਿਦਿਆ ਪ੍ਰਦਾਨ ਕੀਤੀ ਜਾਵੇਗੀ। ਅਜਿਹੇ ਬੱਚੇ ਜੇਕਰ ਦੂਜੇ ਸਕੂਲਾਂ ਤੋਂ ਕਮੇਟੀ ਦੇ ਸਕੂਲਾਂ ‘ਚ ਸ਼ਿਫਟ ਹੋਣਗੇ ਤਾਂ ਉਨ੍ਹਾਂ ਨੂੰ ਵੀ ਮੁਫਤ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੋਰੋਨਾ ਦੌਰਾਨ ਜਿਹੜੇ ਸਿੱਖ ਵਿਦਿਆਰਥੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਹੈ ਤੇ ਉਹ ਕਾਲਜਾਂ ‘ਚ ਪੜ੍ਹਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਮੇਟੀ ਦੇ ਕਾਲਜਾਂ ‘ਚ ਮੁਫਤ ਵਿਦਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੋਰੋਨਾ ਦੌਰਾਨ ਜਿਹੜੇ ਸਿੱਖ ਪਰਿਵਾਰਾਂ ਦੇ ਮੁਖੀ ਅਕਾਲ ਚਲਾਣਾ ਕਰ ਗਏ ਹਨ, ਉਨ੍ਹਾਂ ਨੂੰ 2500 ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ। ਕੋਰੋਨਾ ਦੌਰਾਨ ਨਾਲ ਜਿਹੜੀਆਂ ਵਿਆਹੁਣਯੋਗ ਸਿੱਖ ਧੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉਠ ਗਿਆ ਹੈ, ਉਨ੍ਹਾਂ ਨੂੰ 21 ਹਜ਼ਾਰ ਰੁਪਏ ਸ਼ਗਨ ਦਿੱਤਾ ਜਾਵੇਗਾ ਤੇ ਗੁਰਦੁਆਰਾ ਸਾਹਿਬ ‘ਚ ਇਨ੍ਹਾਂ ਦੇ ਅਨੰਦ ਕਾਰਜ ਦਾ ਪ੍ਰਬੰਧ ਵੀ ਕਮੇਟੀ ਕਰੇਗੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img