Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦਵਾਰਾ ਰਕਾਬਗੰਜ ਸਾਹਿਬ ਦੇ ਲੱਖੀ ਸ਼ਾਹ ਵਣਜਾਰਾ ਹਾਲ ਨੂੰ ਬਣਾਇਆ ਕੋਰੋਨਾ ਕੇਅਰ

ਨਵੀ ਦਿੱਲੀ 4 ਮਈ (ਰਛਪਾਲ ਸਿੰਘ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕਮੇਟੀ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਕੋਰੋਨਾ ਕੇਅਰ ਸੈਂਟਰ 5 ਮਈ ਤੋਂ ਸ਼ੁਰੂ ਹੋ ਜਾਵੇਗਾ। ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ 250 ਬੈਡਾਂ ਦਾ ਇਹ ਸੈਂਟਰ ਬਣਾਇਆ ਜਾ ਰਿਹਾ ਹੈ ਜਿਸਦੇ ਪਹਿਲੇ ਪੜਾਅ ਵਿਚ 100 ਬੈਡਾਂ ਦੀ ਸਹੂਲਤ 5 ਅਤੇ 6 ਮਈ ਨੁੰ ਸ਼ੁਰ ਹੋਵੇਗੀ ਅਤੇ ਇਸ ਤੋਂ ਬਾਅਦ 150 ਹੋਰ ਬੈਡਾਂ ਦੀ ਸਹੂਲਤ ਅਗਲੇ ਹਫਤੇ ਸ਼ੁਰੂ ਹੋਵੇਗੀ।

ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਨੇ ਸਪਸ਼ਟ ਕੀਤਾ ਕਿ ਇਹ ਕੋਰੋਨਾ ਕੇਅਰ ਸੈਂਟਰ ਸਿਰਫ ਆਕਸੀਜ਼ਨ ਦੀ ਸਹੂਲਤ ਪ੍ਰਦਾਨ ਕਰਨ ਲਈ ਬਣਾਇਆ ਗਿਆ ਹੈ ਤੇ ਇਸ ਵਿਚ ਉਹਨਾਂ ਮਰੀਜ਼ਾਂ ਨੁੰ ਦਾਖਲ ਨਹੀਂ ਕੀਤਾ ਜਾਵੇਗਾ ਜਿਹਨਾਂ ਨੂੰ ਵੈਂਟੀਲੇਟਰ ਦੀ ਜ਼ਰੂਰਤ ਹੋਵੇਗੀ। ਉਹਨਾਂ ਕਿਹਾ ਕਿ ਜਿਹਨਾਂ ਦਾ ਆਕਸੀਜ਼ਨ ਲੈਵਲ ਘੱਟ ਹੋਵੇਗਾ, ਉਹ ਮਰੀਜ਼ ਇਥੇ ਦਾਖਲ ਕੀਤੇ ਜਾਣਗੇ ਤੇ ਆਕਸੀਜ਼ਨ ਪ੍ਰਦਾਨ ਕੀਤੀ ਜਾਵੇਗੀ ਪਰ ਗੰਭੀਰ ਬਿਮਾਰ ਮਰੀਜ਼ਾਂ ਨੁੰ ਇਥੇ ਭਰਤੀ ਨਹੀਂ ਕੀਤਾ ਜਾਵੇਗਾ।ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਇਥੇ ਹਰ ਬੈਡ ਦੇ ਨਾਲ ਆਕਸੀਜ਼ਨ ਦੀ ਸਹੂਲਤ ਦੇ ਨਾਲ ਨਾਲ ਦਵਾਈਆਂ ਅਤੇ ਲੰਗਰ ਪ੍ਰਦਾਨ ਕੀਤਾ ਜਾਵੇਗਾ ਤੇ ਕਿਸੇ ਮਰੀਜ਼ ਤੋਂ ਕੋਈ ਪੈਸਾ ਨਹੀਂ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਅਮਰੀਕਾ ਤੋਂ 100 ਦੇ ਕਰੀਬ ਆਕਸੀਜ਼ਨ ਕੰਸੈਂਟ੍ਰੇਟਰ ਹੁਣ ਤੱਕ ਆ ਗਏ ਹਨ ਜੋ ਇਸ ਕੋਰੋਨਾ ਕੇਅਰ ਵਿਚ ਵਰਤੇ ਜਾਣਗੇ।ਉਹਨਾਂ ਦੱਸਿਆ ਕਿ ਪਹਿਲੇ ਪੜਾਅ ਮਗਰੋਂ ਦੂਜਾ ਵੀ ਜਲਦ ਤੋਂ ਜਲਦ ਸ਼ੁਰੂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

Read Previous

ਚੋਣ ਨਤੀਜੇ ਕਿਸਾਨਾਂ ਦੇ ਅੰਦੋਲਨ ਦੀ ਨੈਤਿਕ ਜਿੱਤ ਹੈ ਅਤੇ ਭਾਜਪਾ ਦੀ ਸਿਆਸੀ ਹਾਰ: ਸੰਯੁਕਤ ਕਿਸਾਨ ਮੋਰਚਾ

Read Next

ਅਮਰੀਕਾ ਬਿੱਲ ਗੇਟਸ ਤੇ ਮੇਲਿੰਡਾ ਗੇਟਸ ਨੇ 27 ਸਾਲ ਇਕੱਠੇ ਰਹਿਣ ਉਪਰੰਤ ਲਿਆ ਤਲਾਕ

Leave a Reply

Your email address will not be published. Required fields are marked *