ਦਿੱਲੀ ਤੋਂ ਬਾਅਦ ਹੁਣ ਹਰਿਆਣਾ ਵਿੱਚ ਟਰੈਕਟਰ ਪਰੇਡ ਕੱਢਣਗੇ ਕਿਸਾਨ

ਦਿੱਲੀ ਤੋਂ ਬਾਅਦ ਹੁਣ ਹਰਿਆਣਾ ਵਿੱਚ ਟਰੈਕਟਰ ਪਰੇਡ ਕੱਢਣਗੇ ਕਿਸਾਨ

ਜੀਂਦ, 25 ਜੁਲਾਈ (ਬੁਲੰਦ ਆਵਾਜ ਬਿਊਰੋ) – ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਕਿਸਾਨ ਦਿੱਲੀ ਮਗਰੋਂ ਹੁਣ ਹਰਿਆਣਾ ਵਿੱਚ ਟਰੈਕਟਰ ਪਰੇਡ ਕੱਢਣਗੇ। ਹਰਿਆਣਾ ਦੇ ਜੀਂਦ ਵਿੱਚ ਕਿਸਾਨਾਂ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਕਿ ਉਹ 15 ਅਗਸਤ ਨੂੰ ਸਰਕਾਰ ਦੇ ਕਿਸੇ ਮੰਤਰੀ ਨੂੰ ਝੰਡਾ ਨਹੀਂ ਲਹਿਰਾਉਣ ਦੇਣਗੇ। ਆਜ਼ਾਦੀ ਦੇ ਦਿਨ ਕਿਸਾਨ ਜ਼ਿਲ੍ਹੇ ਵਿੱਚ ਰੋਸ ਮਾਰਚ ਕੱਢਣਗੇ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਕਿਸਾਨ ਟਰੈਕਟਰ ਟਰਾਲੀਆਂ ਵਿਚ ਸਵਾਰ ਹੋ ਕੇ ਆਪਣੀਆਂ ਝਾਕੀਆਂ ਕੱਢਣਗੇ।

ਜੀਂਦ ਦੇ ਖਟਕੜ ਟੋਲ ਤੋਂ ਲੈ ਕੇ ਸ਼ਹਿਰ ਤੱਕ ਕਿਸਾਨ ਪ੍ਰਦਰਸ਼ਨ ਕਰਨਗੇ। ਕਿਸਾਨ ਖੇਤੀ ਨਾਲ ਜੁੜੇ ਸਾਰੇ ਸੰਦਾਂ ਨਾਲ ਸੜਕਾਂ ’ਤੇ ਉਤਰਨਗੇ ਅਤੇ ਟਰੈਕਟਰ ਮਾਰਚ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਮੰਤਰੀ ਜਾਂ ਸਰਕਾਰ ਦਾ ਨੇਤਾ ਆਉਂਦਾ ਹੈ ਤਾਂ ਉਹ ਇਸ ਦਾ ਸਖ਼ਤ ਵਿਰੋਧ ਕਰਨਗੇ। ਕਿਸਾਨ ਟਰੈਕਟਰ ਪਰੇਡ ਦਾ ਰੂਟ ਤੈਅ ਕਰ ਲਿਆ ਹੈ। ਕਿਸਾਨਾਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਕੋਈ ਹੋਰ ਰਸਤਾ ਦਿੰਦਾ ਹੈ ਤਾਂ ਉਹ ਵੀ ਇਸ ’ਤੇ ਜਾਣ ਲਈ ਤਿਆਰ ਹਨ। ਕਿਸਾਨਾਂ ਨੇ 15 ਅਗਸਤ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ।

Bulandh-Awaaz

Website: