Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਦੁਕਾਨਾਂ ਬੰਦ ਹੋਣ ਕਰਕੇ ਭੜਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ ,4 ਮਈ (ਰਛਪਾਲ ਸਿੰਘ)  -ਸਥਾਨਕ ਅਗਰਸੈਨ ਚੌਕ ਦੇ ਨੇੜੇ ਕੱਪੜਾ ਵਪਾਰੀਆਂ ਅਤੇ ਹੋਰ ਵਪਾਰੀਆਂ ਵੱਲੋਂ ਦੁਕਾਨਾਂ ਬੰਦ ਨੂੰ ਲੈ ਕੇ ਰੋਸ ਪ੍ਰਦਰਸ਼ਨ ਅਤੇ ਧਰਨਾ ਲਗਾਇਆ ਗਿਆ। ਇਸ ਮੌਕੇ ਕੱਪੜਾ ਵਪਾਰੀ ਰਾਜੀਵ ਗਰਗ ਅਤੇ ਵਪਾਰੀ ਆਗੂ ਪਵਨ ਗੁੱਜਰਾਂ ਨੇ ਕਿਹਾ ਕਿ ਵਪਾਰੀ ਪਹਿਲਾਂ ਹੀ ਮੁਸ਼ਕਲਾਂ ਦੇ ਦੌਰ ਤੋਂ ਗੁਜਰ ਰਿਹਾ ਹੈ। ਪਿਛਲੇ ਸਾਲ ਤੋਂ ਵਪਾਰੀ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਹੈ, ਪਹਿਲਾਂ ਹੀ ਵਪਾਰੀ ਬੜੀ ਮੰਦੀ ਦੀ ਮਾਰ ਝੱਲ ਰਿਹਾ ਹੈ ਉੱਥੇ ਹੀ ਉਨ੍ਹਾਂ ਦੀਆਂ ਦੁਕਾਨਾਂ ਬੰਦ ਹੋਣ ਕਰਕੇ ਉਨ੍ਹਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ,ਦੁਕਾਨਾਂ ਜਿਹੜੀਆਂ ਬੰਦ ਕਰਵਾ ਦਿੱਤੀਆਂ ਗਈਆਂ ਹਨ ਸਰਕਾਰ ਨੂੰ ਕੋਈ ਨਾ ਕੋਈ ਹੱਲ ਕੱਢ ਕੇ ਪ੍ਰੋਟੋਕਾਲ ਬਣਾ ਕੇ ਇਹ ਦੁਕਾਨਾਂ ਖੁੱਲ੍ਹਵਾ ਦੇਣੀਆਂ ਚਾਹੀਦੀ ਹਨ ਤਾਂ ਕਿ ਵਪਾਰੀ ਪਹਿਲਾਂ ਹੀ ਮੰਦੀ ਦੀ ਮਾਰ ਝੱਲ ਰਿਹਾ ਉਸ ਨੂੰ ਹੋਰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਪਹੁੰਚੇ ਡੀ.ਐੱਸ.ਪੀ. ਬਲਜਿੰਦਰ ਸਿੰਘ ਪੰਨੂੰ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਪੂਰੇ ਪੰਜਾਬ ਦੇ ਵਿੱਚ ਇਹ ਦੁਕਾਨਾਂ ਬੰਦ ਕਰਵਾਈਆਂ ਗਈਆਂ ਹਨ ਲੋਕਾਂ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਪੁੱਜੇ ਹਰਮਨ ਬਾਜਵਾ ਨੇ ਕਿਹਾ ਕਿ ਉਹ ਵਪਾਰੀਆਂ ਦੇ ਨਾਲ ਹਨ ਅਤੇ ਉਨ੍ਹਾਂ ਦੀ ਮੁਸ਼ਕਿਲਾਂ ਨੂੰ ਸਮਝਦੇ ਹਨ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਧਰਨੇ ਲਗਾ ਕੇ ਇਸ ਮਹਾਮਾਰੀ ਦੇ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਉਨ੍ਹਾਂ ਨੇ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਵਪਾਰੀਆਂ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉੱਚ ਪੱਧਰ ਤੇ ਗੱਲਬਾਤ ਕਰ ਸਕਦੇ ਹਨ ਅਤੇ ਉਹ ਪੂਰੀ ਇਸ ਤਰ੍ਹਾਂ ਉਨ੍ਹਾਂ ਦੇ ਨਾਲ ਹਨ ਅਤੇ ਇਸ ਦਾ ਕੋਈ ਨਾ ਕੋਈ ਹੱਲ ਕੱਢਣ ਦਾ ਯਤਨ ਕਰਨਗੇ ਇਸ ਮੌਕੇ ਵਪਾਰੀਆਂ ਨੇ ਉਨ੍ਹਾਂ ਦੇ ਭਰੋਸੇ ਤੋਂ ਬਾਅਦ ਆਪਣਾ ਧਰਨਾ ਚੁੱਕ ਦਿੱਤਾ।

Read Previous

2021 ਆਈਪੀਐੱਲ ਮੁਲਤਵੀ, ਕਈ ਦਿੱਗਜ ਖਿਡਾਰੀ ਕੋਰੋਨਾ ਪਾਜ਼ੇਟਿਵ

Read Next

ਗੁਰੂ ਸਿੰਘ ਸਭਾ ਕੋਵਿਡ -19 ਦੇ ਮਰੀਜ਼ਾਂ ਨੂੰ ਪ੍ਰਦਾਨ ਕਰ ਰਹੀ “ਆਕਸੀਜਨ ਲੰਗਰ”

Leave a Reply

Your email address will not be published. Required fields are marked *