ਦੇਸ਼ ‘ਚ ਕੋਰੋਨਾ ਕੇਸਾਂ ਵਿੱਚ ਆਈ ਗਿਰਾਵਟ, ਬੀਤੇ 24 ਘੰਟਿਆਂ ‘ਚ 43,211 ਮਾਮਲੇ ਆਏ ਸਾਹਮਣੇ

76
FILE - In this April 30, 2021, file photo, health workers attend to COVID-19 patients at a makeshift hospital in New Delhi, India. COVID-19 infections and deaths are mounting with alarming speed in India with no end in sight to the crisis. People are dying because of shortages of bottled oxygen and hospital beds or because they couldn’t get a COVID-19 test. (AP Photo/File)

ਭਾਰਤ, 29 ਜੁਲਾਈ (ਬੁਲੰਦ ਆਵਾਜ ਬਿਊਰੋ) – ਦੇਸ਼ ਵਿੱਚ ਕੋਰੋਨਾ ਦੀ ਤਬਾਹੀ ਹੁਣ ਘਟਣੀ ਸ਼ੁਰੂ ਹੋ ਗਈ ਹੈ। ਪਿਛਲੇ ਦਿਨੀਂ ਕੋਰੋਨਾ ਦੇ ਨਵੇਂ ਕੇਸਾਂ ਦੇ ਨਾਲ ਪਹਿਲੀ ਵਾਰ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਦੇਸ਼ ‘ਚ 43,211 ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ। ਇੱਕ ਦਿਨ ਵਿੱਚ ਆਪਣੀ ਜਾਨ ਗਵਾਉਣ ਵਾਲਿਆਂ ਦਾ ਇਹ ਅੰਕੜਾ ਪਿਛਲੇ 34 ਦਿਨਾਂ ਵਿੱਚ ਸੱਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 641 ਕੋਰੋਨਾ ਸੰਕਰਮਣ ਦੀ ਮੌਤ ਹੋ ਗਈ ਸੀ। ਦੇਸ਼ ਦੇ 19 ਸੂਬਿਆਂ ਵਿੱਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ।

Italian Trulli

ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ-ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ-ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁਡੂਚੇਰੀ ਸ਼ਾਮਲ ਹਨ। ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਿੰਨੀ ਲੌਕਡਾਊਨ ਹੈ। ਯਾਨੀ ਇੱਥੇ ਕੁੱਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।