ਦੇਸ਼ ‘ਚ ਬੀਤੇ 24 ਘੰਟਿਆਂ ‘ਚ 7,579 ਕੋਰੋਨਾ ਦੇ ਮਾਮਲੇ ਆਏ ਸਾਹਮਣੇ

ਦੇਸ਼ ‘ਚ ਬੀਤੇ 24 ਘੰਟਿਆਂ ‘ਚ 7,579 ਕੋਰੋਨਾ ਦੇ ਮਾਮਲੇ ਆਏ ਸਾਹਮਣੇ

ਭਾਰਤ, 23 ਨਵੰਬਰ (ਬੁਲੰਦ ਆਵਾਜ ਬਿਊਰੋ) – ਦੇਸ਼ ‘ਚ 7,579 ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ 236 ਕੋਰੋਨਾ ਸੰਕਰਮਣ ਦੀ ਮੌਤ ਹੋ ਗਈ ਸੀ। ਦੇਸ਼ ਦੇ 19 ਸੂਬਿਆਂ ਵਿੱਚ ਪੂਰਨ ਲੌਕਡਾਊਨ ਜਿਹੀਆਂ ਪਾਬੰਦੀਆਂ ਹਨ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ-ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਓਡੀਸ਼ਾ, ਮੱਧ-ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ, ਕੇਰਲ, ਤਾਮਿਲਨਾਡੂ, ਮਿਜੋਰਮ, ਗੋਆ, ਤੇਲੰਗਾਨਾ, ਪੱਛਮੀ ਬੰਗਾਲ ਤੇ ਪੁਡੂਚੇਰੀ ਸ਼ਾਮਲ ਹਨ। ਦੇਸ਼ ਦੇ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਮਿੰਨੀ ਲੌਕਡਾਊਨ ਹੈ। ਯਾਨੀ ਇੱਥੇ ਕੁੱਝ ਪਾਬੰਦੀਆਂ ਹਨ, ਪਰ ਛੋਟ ਵੀ ਹੈ। ਇਨ੍ਹਾਂ ਵਿੱਚ ਪੰਜਾਬ, ਜੰਮੂ ਅਤੇ ਕਸ਼ਮੀਰ, ਲੱਦਾਖ, ਉਤਰਾਖੰਡ, ਅਰੁਣਾਚਲ ਪ੍ਰਦੇਸ਼, ਸਿੱਕਿਮ, ਮੇਘਾਲਿਆ, ਨਾਗਾਲੈਂਡ, ਅਸਾਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼ ਤੇ ਗੁਜਰਾਤ ਸ਼ਾਮਲ ਹਨ।

Bulandh-Awaaz

Website: