More

  ਨਗਰ ਨਿਗਮ ਅੰਮ੍ਰਿਤਸਰ ਦੀ ਵਿੱਤ ਅਤੇ ਠੇਕਾ ਕਮੇਟੀ ਵੱਲੋਂ 9 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਗਈ ਪ੍ਰਵਾਨਗੀ

  ਅੰਮ੍ਰਿਤਸਰ, 28 ਜੂਨ (ਗਗਨ) – ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜੀ ਦੇਣ ਲਈ ਅੱਜ ਮੇਅਰ ਕਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖ਼ਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕੌਂਸਲਰ ਗੁਰਜੀਤ ਕੌਰ ਅਤੇ ਨਗਰ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿਚ ਲਗਭਗ 9 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਵਿਚਾਰ ਹਿੱਤ ਪੇਸ਼ ਕੀਤੇ ਗਏ ਜਿਨ੍ਹਾਂ ਵਿਚੋਂ ਤਖਮੀਨੇ ਵਾਲੇ ਕੇਸਾਂ ਨੁੰ ਛੱਡ ਕੇ ਬਾਕੀ ਅਜੰਡਾ ਸਰਵਸੰਮਤੀ ਨਾਲ ਪ੍ਰਵਾਨ ਕੀਤਾ ਗਿਆ ।

  ਅੱਜ ਦੀ ਇਸ ਮੀਟਿੰਗ ਵਿਚ ਪ੍ਰਮੁੱਖ ਤੌਰ ਤੇ ਸ਼ਹਿਰ ਦੀਆਂ ਸਮੂਹ ਵਾਰਡਾਂ ਵਿਚ ਓ.ਐਂਡ ਐਮ., ਸਿਵਲ, ਸਟਰੀਟ ਲਾਈਟ ਅਤੇ ਸਿਹਤ ਵਿਭਾਗ ਦੇ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ ਜਿਨ੍ਹਾਂ ਵਿਚ ਨਵੇਂ ਟਿਊਬਵੈੱਲ ਲਗਾਉਣੇ, ਪੀਣ ਵਾਲੇ ਪਾਣੀ ਦੀ ਬੇਹਤਰ ਸਪਲਾਈ ਵਾਟਰ ਸਪਲਾਈ ਲਾਈਨਾਂ ਵਿਛਾਉਣੀਆਂ ਤੇ ਸਪਲਾਈ ਲਾਈਨਾਂ ਦੀ ਲੀਕੇਜ਼ ਨੂੰ ਰੋਕਣਾ, ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸੀਵਰੇਜ਼ ਦੀ ਨਿਕਾਸੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੀਵਰੇਜ਼ ਡੀਸਿਲਟਿੰਗ, ਮੈਨਹੋਲ ਚੈਂਬਰਾਂ ਦਾ ਨਿਰਮਾਣ ਅਤੇ ਸੜ੍ਹਕਾਂ ਦੇ ਲੈਵਲ ਤੋਂ ਹੇਠਾਂ ਜਾ ਚੁੱਕੇ ਸੀਵਰੇਜ਼ ਢੱਕਣਾ ਨੂੰ ਲੈਵਲ ਤੇ ਕਰਨ ਦੇ ਨਾਲ-ਨਾਲ ਉਹਨਾਂ ਦੀ ਰਿਪੇਅਰ ਦੇ ਕੰਮ ਸ਼ਾਮਿਲ ਹਨ। ਸਿਹਤ ਵਿਭਾਗ ਵੱਲੋ ਕੁੱਤਿਆਂ ਦੀ ਵੱਧ ਰਹੀ ਆਬਾਦੀ ਨੂੰ ਠੱਲ ਪਾਉਣ ਲਈ ਵਿਧਾਨ ਸਭਾ ਹਲਕਾ ਪੂਰਬੀ ਅਤੇ ਪੱਛਮੀ ਵਿਚ ਡਾੱਗ ਸਟਰਲਾਈਜ਼ੇਸ਼ਨ ਸੈਂਟਰਾਂ ਦਾ ਨਿਰਮਾਣ, ਸਹਿਰ ਵਿਚ ਸਟਰੀਟ ਲਾਈਟ ਨੂੰ ਹੋਰ ਬੇਹਤਰ ਬਨਾਉਣ ਲਈ ਆਧੂਨਿਕ ਐਲ.ਈ.ਡੀ. ਸਟਰੀਟ ਲਾਈਟਾਂ ਲਗਾਉਣ ਅਤੇ ਹੋਰ ਦੂਸਰੇ ਬੁਨਿਆਦੀ ਢਾਂਚੇ ਨੁੰ ਮਜਬੂਤ ਕਰਨ ਦੇ ਕੰਮਾਂ ਨੂੰ ਮੰਜੀ ਦਿੱਤੀ ਗਈ। ਇਸ ਅਵਸਰ ਤੇ ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਗੁਰੂਨਗਰੀ ਦੇ ਵਿਕਾਸ ਲਈ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਤੇ ਸ਼ਹਿਰ ਦੇ ਚਹੁੰਮੁੱਖੀ ਵਿਕਾਸ ਲਈ ਨਗਰ ਨਿਗਮ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾ ਕਿਹਾ ਕਿ ਵਿਕਾਸ ਕਾਰਜਾ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img