ਚੰਡੀਗੜ੍ਹ, 5 ਜੁਲਾਈ (ਬੁਲੰਦ ਆਵਾਜ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਬਿਜਲੀ ਦੇ ਗੰਭੀਰ ਸੰਕਟ ਬਾਰੇ ਸਲਾਹ ਦੇਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਖ਼ੁਦ ਆਪਣਾ ਬਿਜਲੀ ਬਿੱਲ ਅਦਾ ਨਹੀਂ ਕੀਤਾ। ਦੋ ਦਿਨਾਂ ਦੀ ਮੁਸ਼ੱਕਤ ਤੋਂ ਬਾਅਦ ਹੁਣ ਨਵਜੋਤ ਸਿੰਘ ਸਿੱਧੂ ਨੇ ਜੁਰਮਾਨੇ ਦੀ ਰਕਮ ਸਮੇਤ ਆਪਣੇ ਘਰ ਦਾ ਬਿਜਲੀ ਦਾ ਬਿੱਲ ਜਮ੍ਹਾ ਕਰਵਾਇਆ।
ਉਸ ਦੇ ਘਰ ਦਾ ਬਿਜਲੀ ਬਿੱਲ 8 ਲੱਖ 67 ਹਜ਼ਾਰ 450 ਰੁਪਏ ਬਕਾਇਆ ਸੀ, ਜਿਸ ਨੂੰ ਉਸਨੇ ਸ਼ਨੀਵਾਰ ਨੂੰ ਜੁਰਮਾਨਾ ਰਾਸ਼ੀ ਦੇ ਨਾਲ ਪਾਵਰਕਾਮ ਨੂੰ ਆਨਲਾਈਨ ਅਦਾ ਕੀਤਾ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਕਾਂਗਰਸ ਦੇ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫਤ ਦਿੱਤੀ ਜਾਣੀ ਚਾਹੀਦੀ ਹੈ।
ਇੰਨਾ ਹੀ ਨਹੀਂ ਸਿੱਧੂ ਨੇ 24 ਘੰਟੇ ਬਿਜਲੀ ਸਪਲਾਈ ਦਾ ਮੁੱਦਾ ਵੀ ਚੁੱਕਿਆ ਹੈ। ਪੰਜਾਬ ਵਿਚ ਬਿਜਲੀ ਦੇ ਰੇਟ ਕਾਫ਼ੀ ਮਹਿੰਗੇ ਹਨ। ਮਹਿੰਗੀ ਬਿਜਲੀ ਵੀ ਰਾਜ ਵਿੱਚ ਇੱਕ ਮੁੱਦਾ ਹੈ। ਉਹਨਾਂ ਕਿਹਾ ਕਿ ਘਰੇਲੂ ਅਤੇ ਸਨਅਤੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ।